Breaking news ਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ PCS ਅਧਿਕਾਰੀਆਂ ਵੱਲੋਂ ਡਿਊਟੀ ‘ਤੇ ਪਰਤੇ Last updated: 2023/01/11 at 4:21 PM Munish Tokhi Share 1 Min Read SHARE ਚੰਡੀਗੜ੍ਹ (PUNJAB DAINIK NEWS) ਆਪਣਾ ਕੰਮਕਾਜ ਠੱਪ ਕਰਕੇ ਹੜਤਾਲ ‘ਤੇ ਬੈਠੇ ਪੀ. ਸੀ. ਐੱਸ. ਅਧਿਕਾਰੀਆਂ ਵੱਲੋਂ ਡਿਊਟੀ ‘ਤੇ ਪਰਤਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੀ ਮੁੱਖ ਮੰਤਰੀ ਮਾਨ ਦੇ ਵਧੀਕ ਮੁੱਖ ਸਕੱਤਰ ਵੇਣੂੰ ਪ੍ਰਸਾਦ ਨਾਲ ਮੀਟਿੰਗ ਹੋਈ, ਜਿਸ ਤੋਂ ਬਾਅਦ ਪੀ. ਸੀ. ਐੱਸ. ਅਧਿਕਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਮੀਟਿੰਗ ਮਗਰੋਂ ਬੋਲਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਾਲ ਵੀ ਧੱਕਾ ਨਹੀਂ ਹੋਵੇਗਾ ਪਰ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੀ. ਸੀ. ਐੱਸ. ਐਸੋਸੀਏਸ਼ਨ ਦਾ ਨਰਿੰਦਰ ਸਿੰਘ ਧਾਲੀਵਾਲ ਮੁੱਦੇ ਨੂੰ ਛੱਡ ਕੇ ਕੋਈ ਹੋਰ ਮੁੱਦਾ ਨਹੀਂ ਹੈ। ਦੱਸਣਯੋਗ ਹੈ ਕਿ ਲੁਧਿਆਣਾ ‘ਚ ਹਾਲ ਹੀ ‘ਚ ਰਿਸ਼ਵਤ ਲੈਣ ਦੇ ਦੋਸ਼ ‘ਚ ਆਰ. ਟੀ. ਏ. ਲੁਧਿਆਣਾ ਨਰਿੰਦਰ ਧਾਲੀਵਾਲ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਆਰ. ਟੀ. ਓ. ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹੀ ਸੋਮਵਾਰ ਤੋਂ ਪੂਰੇ ਪੰਜਾਬ ‘ਚ ਪੀ. ਸੀ. ਐੱਸ. ਅਧਿਕਾਰੀ ਹੜਤਾਲ ‘ਤੇ ਚੱਲ ਰਹੇ ਹਨ। TAGGED: cmpunjab Munish Tokhi January 11, 2023 January 11, 2023 Share This Article Facebook Twitter Whatsapp Whatsapp Telegram Copy Link Print Previous Article जालंधर पुलिस ने भारी मात्रा में चाइना डोर की बरामद Next Article पंजाब-कल 12 जनवरी को अगर इस हाईवे से जा रहे हो तो बंद मिलेंगे यह रास्ते लिस्ट देखें Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.