ਕਪੂਰਥਲਾ ਪੰਜਾਬ ਦੈਨਿਕ ਨਿਊਜ਼ ( ਰਵਿੰਦਰ ਰਵੀ) ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕੀਤਾ ਗਿਆ- ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨੌਜਵਾਨਾਂ ਨੂੰ ਜਾਗੂਰਕ ਕੀਤਾ। ਅਧਿਆਪਕ, ਮਾਪੇ, ਸਵੈ-ਸੈਵੀ ਸੰਸਥਾਵਾਂ ਤੇ ਹੋਰ ਪੜ੍ਹੇ-ਲਿਖੇ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਸਮਾਜ ਨੂੰ ਨਸ਼ਾ ਮੁਕਤ ਹੋ ਸਕੇ, ਸਮਾਜ ਨੂੰ ਨਸ਼ਾ ਮੁਕਤ ਰੱਖਣ ਲਈ ਰਲ-ਮਿਲ ਕੇ ਹੰਭਲਾ ਮਾਰਨ ਦੀ ਕੋਸ਼ਿਸ਼ ਕਰੀਏ। ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਸਰਕਾਰ ਦਾ ਸਾਥ ਦੇਈਏ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਹੋਰ ਸਮਾਜਿਕ ਬੁਰਾਈਆਂ ਵਿਰੁੱਧ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਹੀ ਸਬੰਧ ਵਿੱਚ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਪੰਜਾਬ ਪੁਲਿਸ ਕਪੂਰਥਲਾ ਦੇ ਆਦੇਸ਼ਾਂ ਅਨੁਸਾਰ ਏ ਐਸ ਆਈ ਗੁਰਬਚਨ ਸਿੰਘ ਇੰਚਾਰਜ ਟਰੈਫਿਕ ਐਜੂਕੇਸਨ ਸੈੱਲ ਕਪੂਰਥਲਾ ਵਲੋਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੋਜਵਾਨਾਂ ਦਾ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ-ਪਾਇਟ) ਕਪੂਰਥਲਾ ਵਿੱਚ ਨਸ਼ਿਆਂ ਨਾਲ ਹੋਣ ਵਾਲੇ ਨੁਕਸਾਨ ਬਾਰੇ ਨੌਜਵਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਦਾ ਸੇਵਨ ਕਰਨਾ ਮੌਤ ਨੂੰ ਗਲੇ ਲਗਾਉਣਾ ਹੈ। ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਜਿੱਥੇ ਜਵਾਨੀ ਬਰਬਾਦ ਹੋ ਜਾਂਦੀ ਹੈ, ਪਰਵਾਰਿਕ ਮੈਂਬਰ ਦਾ ਵੀ ਜਿਉਣਾ ਮੁਸ਼ਕਲ ਹੋ ਜਾਂਦਾ ਹੈ।





