ਢਿੱਲਵਾਂ (ਪੰਜਾਬ ਦੈਨਿਕ ਨਿਊਜ਼) ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਅਧੀਨ ਆਉਂਦੇ ਪਿੰਡ ਬਿਸ਼ਨਪੁਰ ਅਰਾਇਆ ਵਿਖੇ ਸੀ.ਐਚ.ਓ ਅਤੇ ਏ.ਐਨ.ਐਮ ਵੱਲੋਂ ਐਨ.ਸੀ.ਡੀ ਸੰਬੰਧੀ ਕੈਂਪ ਲਗਾਇਆ ਗਿਆ। ਇਸ ਦੌਰਾਨ ਕੈਂਪ ਵਿੱਚ ਆਏ ਲੋਕਾਂ ਦਾ ਬੀ.ਪੀ ਅਤੇ ਸ਼ੂਗਰ ਜਾਂਚ ਵੀ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਦੌਰਾਨ ਸੀ. ਐਚ.ਓ ਵੱਲੋਂ ਮਰੀਜ਼ਾਂ ਦੀ ਰੀ- ਸਕ੍ਰਿਨਿੰਗ ਵੀ ਕੀਤੀ ਗਈ। ਇਸ ਮੌਕੇ ਗੋਪਿਕਾ ਸੀ. ਐਚ. ਓ ਵੱਲੋਂ ਆਮ ਲੋਕਾਂ ਨੂੰ ਗੈਰ ਸੰਚਾਰੀ ਬਿਮਾਰੀਆਂ, ਟੀਕਾਕਰਨ, ਸਿਹਤਮੰਦ ਖੁਰਾਕ ਅਤੇ ਹੀਟ ਵੇਵ ਸੰਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਏ. ਐਨ. ਐਮ ਕੁਲਜੀਤ ਕੌਰ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ ।ਇਸ ਸੰਬੰਧੀ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੋਮ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੈਰ ਸੰਚਾਰੀ ਰੋਗ ਜਿਸ ਵਿੱਚ ਕੈਂਸਰ, ਦਿਲ ਦੀਆਂ ਬੀਮਾਰੀਆਂ, ਬੀ. ਪੀ, ਪੁਰਾਣੀ ਸਾਹ ਦੀਆਂ ਬਿਮਾਰੀਆਂ, ਦਮਾ ਅਤੇ ਸ਼ੂਗਰ ਆਦਿ ਸ਼ਾਮਲ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਸਮੇਂ ਸਮੇਂ ਸਿਰ ਸਿਹਤ ਜਾਂਚ ਨਜਦੀਕੀ ਸਿਹਤ ਕੇਂਦਰ ਵਿੱਚ ਜਰੂਰ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਨੂੰ ਪਹਿਲਾਂ ਤੋਂ ਹੀ ਬੀ. ਪੀ ਜਾਂ ਸ਼ੂਗਰ ਸੰਬੰਧੀ ਸਮੱਸਿਆ ਹੈ ਅਤੇ ਉਹ ਡਾਕਟਰ ਦੀ ਸਲਾਹ ਨਾਲ ਦਵਾਈ ਲੈ ਰਹੇ ਹਨ ਓਹ ਮਰੀਜ਼ ਇਸ ਗੱਲ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਾ ਕਰਨ ਅਤੇ ਸਮੇਂ ਸਮੇਂ ਸਿਰ ਡਾਕਟਰ ਦੀ ਸਲਾਹ ਨਾਲ ਸਿਹਤ ਜਾਂਚ ਕਰਵਾ ਦਵਾਈ ਦਾ ਸੇਵਨ ਕਰਦੇ ਰਹਿਣ।
MUNISH TOKHI