Breaking news ਕੱਲ ਜਲੰਧਰ ਦੇ ਸਕੂਲ ਰਹਿਣਗੇ ਬੰਦ ਡੀਸੀ ਨੇਦਿੱਤੇ ਆਦੇਸ਼ ਪੜੋ Last updated: 2025/08/26 at 8:37 AM MUNISH TOKHI Share 1 Min Read SHARE ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਭਾਰੀ ਬਾਰਿਸ਼ ਦੇ ਮੱਦੇਨਜ਼ਰ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੂਰੇ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਭਾਰੀ ਬਾਰਿਸ਼ ਕਾਰਨ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਸਕੂਲਾਂ ਵਿੱਚ ਤਾਇਨਾਤ ਸਟਾਫ ਅਤੇ ਬੱਚਿਆਂ ਦਾ ਸਕੂਲਾਂ ਵਿੱਚ ਜਾਣਾ ਅਤੇ ਆਉਣਾ ਬਹੁਤ ਮੁਸ਼ਕਿਲ ਹੈ। ਅਜਿਹੀ ਸਥਿਤੀ ਵਿੱਚ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਇਮਰੀ ਸਕੂਲਾਂ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। TAGGED: DC MUNISH TOKHI August 26, 2025 August 25, 2025 Share This Article Facebook Twitter Whatsapp Whatsapp Telegram Copy Link Print Previous Article ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਗੁਰੂਦੁਆਰਾ ਨੌਵੀ ਪਾਤਸ਼ਾਹੀ,ਦੂਖ ਨਿਵਾਰਨ ਸਾਹਿਬ ਤੋ ਸਜਾਇਆ ਗਿਆ ਨਗਰ ਕੀਰਤਨ Next Article अब 30 अगस्त तक बंद रहेंगे पंजाब के सभी स्कूल,पढ़े Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.