Breaking news ਕਾਂਗਰਸ ਦੇ ਸਾਬਕਾ ਮੰਤਰੀ ਆਸ਼ੂ ਤੇ ਲੱਗਾ 2000 ਕਰੋੜ ਘਪਲੇ ਦਾ ਆਰੋਪ, ਵਿਜੀਲੈਂਸ ਕਰੇਗੀ ਜਾਂਚ Last updated: 2022/06/12 at 2:35 PM Munish Tokhi Share 1 Min Read SHARE ਚੰਡੀਗੜ੍ਹ (ਪੰਜਾਬ ਦੈਨਿਕ ਨਿਊਜ਼ ) ਆਮ ਆਦਮੀ ਪਾਰਟੀ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈ, ਸਰਕਾਰ ਵਲੋਂ ਲਗਾਤਾਰ ਕਈ ਫੈਸਲੇ ਲਏ ਜਾ ਰਹੇ ਹਨ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਵਿਜੀਲੈਂਸ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐਫਆਈਆਰ ਦਰਜ ਕਰ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਠੇਕੇਦਾਰਾਂ ਦੀ ਯੂਨੀਅਨ ਨੇ ਭਾਰਤ ਭੂਸ਼ਣ ਆਸ਼ੂ ਉੱਪਰ ਕਾਰਜਕਾਲ ਦੇ ਦੌਰਾਨ 2 ਹਜ਼ਾਰ ਕਰੋਡ਼ ਦੇ ਘਪਲੇ ਦਾ ਦੋਸ਼ ਲਗਾਇਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। ਵਿਜੀਲੈਂਸ ਇਹ ਪਤਾ ਲਗਾਵੇਗੀ ਕਿ 2017-18 ਵਿੱਚ ਪੰਜਾਬ ਦੀਆਂ ਲਗਭਗ 2500 ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਮੁਹੱਈਆ ਕਰਵਾਉਣ ਦੇ ਟੈਂਡਰਾਂ ‘ਤੇ ਕਿੰਨਾ ਖਰਚ ਹੋਇਆ ਅਤੇ 2020 ਵਿੱਚ ਕਿੰਨਾ ਖਰਚ ਹੋਇਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਵਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਇੱਕ ਹੋਰ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਸਰਕਾਰ ਦੀ ਸਾਬਕਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਖਿਲਾਫ ਵੀ ਜਾਂਚ ਸ਼ੁਰੂ ਹੋ ਗਈ ਹੈ। TAGGED: bharatabhushanashu Munish Tokhi June 12, 2022 June 12, 2022 Share This Article Facebook Twitter Whatsapp Whatsapp Telegram Copy Link Print Previous Article पंजाब में फिर चली गोली,सिर में गोली लगने से NRI की हुई मौत Next Article नूपुर शर्मा के हक में पोस्ट डाले जाने के बाद मुस्लिम छात्रों ने जालंधर के सी टी (CT) संस्थान में उत्पात मचाया और छात्रा से जबरन माफी मंगवाने पर हिन्दू संगठनों में रोष Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.