Breaking news ਲਤੀਫ਼ਪੁਰਾ ਦੇ ਲੋਕਾਂ ਨੂੰ ਮੁੜ ਉਸ ਜਗ੍ਹਾ ਉੱਪਰ ਵਸਾਉਣ ਦਾ,ਪੇਂਡੂ ਮਜ਼ਦੂਰ ਯੂਨੀਅਨ ਵਲੋਂ 1 ਜਨਵਰੀ ਨੂੰ ਪੀਏਪੀ ਚੌਕ ਜਾਮ ਚ ਸ਼ਿਰਕਤ ਕਰਨ ਲਈ ਤਿਆਰੀਆਂ ਮੁਕੰਮਲ Last updated: 2022/12/30 at 5:59 PM Munish Tokhi Share 2 Min Read SHARE ਜਲੰਧਰ,30 ਦਸੰਬਰ, (PUNJAB DAINIK NEWS ) ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ 1 ਜਨਵਰੀ ਨੂੰ ਪੀਏਪੀ ਚੌਕ ਵਿਖੇ ਲਤੀਫ਼ਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਦੀ ਅਗਵਾਈ ਹੇਠ ਕੀਤੇ ਜਾ ਰਹੇ ਹਾਈਵੇ ਜਾਮ ਵਿੱਚ ਸ਼ਾਮਲ ਹੋਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਜਾਮ ਵਿੱਚ ਪੰਜਾਬ ਭਰ ਚੋਂ ਪੇਂਡੂ ਮਜ਼ਦੂਰ ਸ਼ਮੂਲੀਅਤ ਕਰਨਗੇ।ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ,ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਪੋਹ ਦੇ ਠਰੂ ਠਰੂ ਕਰਦੇ ਦਿਨਾਂ ਵਿੱਚ ਖੁੱਲ੍ਹੇ ਅਸਮਾਨ ਹੇਠ ਉਜਾੜੇ ਲੋਕ ਬੈਠੇ ਹਨ ਅਤੇ ਨਿਰਦੇਈ ਭਗਵੰਤ ਸਿੰਘ ਮਾਨ ਟੱਸ ਤੋਂ ਮੱਸ ਨਹੀਂ ਹੋ ਰਹੀ। ਉੱਪਰੋਂ ਮੀਂਹ ਦੀ ਕਿਣ ਮਿਣ ਵੀ ਪੂਰਾ ਇਮਤਿਹਾਨ ਲੈ ਰਹੀ ਹੈ। ਬਦਲਾਅ ਦਾ ਨਾਹਰਾ ਦੇਣ ਵਾਲੀ ਸਰਕਾਰ ਲਤੀਫ਼ਪੁਰਾ ਦੇ ਪਰਿਵਾਰਾਂ ਨੂੰ ਪੱਕੇ ਮਾਲਕੀ ਹੱਕ ਦੇ ਕੇ ਹਕੀਕੀ ਬਦਲਾਅ ਕਰਕੇ ਵਿਖਾਉਣਾ ਬਣਦਾ ਸੀ। ਉਨ੍ਹਾਂ ਕਿਹਾ ਕਿ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ 9 ਦਸੰਬਰ 2022 ਨੂੰ ਲਤੀਫ਼ਪੁਰਾ ਦੇ ਘਰਾਂ ਉੱਪਰ ਬੁਲਡੋਜ਼ਰ ਚਲਾ ਕੇ 47 ਚ ਪਾਕਿਸਤਾਨ ਤੋਂ ਉਜੜ ਕੇ ਆਇਆ ਨੂੰ ਮੁੜ ਉਜਾੜ ਦਿੱਤਾ ਗਿਆ। ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚ ਭਗਵੰਤ ਮਾਨ ਸਰਕਾਰ ਖਿਲਾਫ਼ ਡਾਢਾ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਵੱਲੋਂ ਉਜਾੜੇ ਲੋਕਾਂ ਨੂੰ ਮੁੜ ਉਸ ਜਗ੍ਹਾ ਲਤੀਫ਼ ਪੁਰਾ ਵਿਖੇ ਵਸਾਉਣ,ਪੀੜਤ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਡੀਸੀਪੀ ਤੇਜਾ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ।ਯੂਨੀਅਨ ਨੇ ਪੀੜਤ ਲੋਕਾਂ ਨਾਲ ਇੱਕਮੁੱਠਤਾ ਪ੍ਰਗਟ ਕਰਨ ਲਈ ਵੱਧ ਚੜ੍ਹ ਕੇ 1 ਜਨਵਰੀ ਦੇ ਹਾਈਵੇ ਜਾਮ ਪ੍ਰਦਰਸ਼ਨ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।ਅੱਜ ਪਿੰਡ ਘੁੱਗ ਸ਼ੋਰ ਵਿਖੇ ਗ੍ਰਾਮ ਸਭਾ ਦੇ ਹੋਏ ਅਜਲਾਸ ਮੌਕੇ ਲਤੀਫ਼ਪੁਰਾ ਦੇ ਲੋਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ 1 ਜਨਵਰੀ ਦੇ ਪੀਏਪੀ ਚੌਕ ਵਿਖੇ ਹਾਈਵੇ ਜਾਮ ਵਿੱਚ ਸ਼ਿਰਕਤ ਕਰਨ ਦਾ ਲੋਕਾਂ ਵਲੋਂ ਐਲਾਨ ਕੀਤਾ ਗਿਆ। TAGGED: Latifpura Munish Tokhi December 30, 2022 December 30, 2022 Share This Article Facebook Twitter Whatsapp Whatsapp Telegram Copy Link Print Previous Article प्रधानमंत्री नरेंद्र मोदी की मां हीरा बा का 100 साल की उम्र में निधन, अहमदाबाद के अस्पताल में ली अंतिम सांस Next Article जालंधर केंद्रीय-रामा मंडी क्षेत्र में अवैध निर्माण जोरों पर,बहुमंजिला इमारत और दुकाने बनकर तैयार Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.