Politics ਵਿਧਾਇਕ ਸੁਖਵਿੰਦਰ ਕੋਟਲੀ ਨੂੰ ਕਾਂਗਰਸ ਪਾਰਟੀ ਨੇ ਦਿੱਤੀ ਇਹ ਵੱਡੀ ਜ਼ਿੰਮੇਦਾਰੀ ਪੜ੍ਹੋ Last updated: 2022/12/22 at 9:04 PM Munish Tokhi Share 1 Min Read SHARE ਜਲੰਧਰ (PUNJAB DAINIK NEWS ) ਲੰਮੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਅੰਦਰ ਸਰਗਰਮ ਸੁਖਵਿੰਦਰ ਸਿੰਘ ਕੋਟਲੀ ਵਿਦਿਆਰਥੀਆਂ ਤੇ ਲੋਕ ਹਿੱਤਾਂ ਦੀ ਲੜਾਈ ਲੜਦਿਆਂ ਆਦਮਪੁਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਬਣਨ ਦਾ ਮਾਣ ਹਾਸਲ ਕੀਤਾ, ਪਾਰਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਤੇ ਮਿਹਨਤ ਨੂੰ ਦੇਖਦਿਆਂ ਕਾਂਗਰਸ ਵਿਧਾਇਕ ਦਲ ਦੇ ਵਿਪ੍ਹ ਵਜੋਂ ਨਿਯੁਕਤੀ ਕੀਤੀ ਅਤੇ ਉਨ੍ਹਾਂ ਨੇ ਸਮੇਂ ਸਮੇਂ ਵਿਧਾਨਸਭਾ ਅੰਦਰ ਹਲਕੇ ਦੇ ਅਤੇ ਲੋਕ ਮੁੱਦਿਆਂ ਨੂੰ ਵਿਧਾਨਸਭਾ ਅੰਦਰ ਬਾਖੂਬੀ ਉਠਾਇਆ ਤੇ ਪਾਰਟੀ ਵਲੋਂ ਉਨ੍ਹਾਂ ਪਾਰਟੀ ਦਾ ਸਪੈਸ਼ਲ ਸਪੋਕਸਪਰਸਨ ਦਿੱਤਾ। ਹੁਣ ਰਾਹੁਲ ਗਾਂਧੀ ਵਲੋਂ ਦੇਸ਼ ਅੰਦਰ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਨੂੰ ਕਾਮਯਾਬ ਬਣਾਉਣ ਲਈ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਐਸ. ਸੀ. ਵਿਭਾਗ ਪੰਜਾਬ ਦੇ ਵਾਇਸ ਚੇਅਰਮੈਨ ਨਿਯੁਕਤ ਕਰਕੇ ਉਨ੍ਹਾਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਵਿਧਾਇਕ ਕੋਟਲੀ ਵਲੋਂ ਕਾਂਗਰਸ ਦੀ ਲੀਡਰਸ਼ਿਪ ਨਾਲ ਦਿੱਲੀ, ਪੰਜਾਬ ਅਤੇ ਚੰਡੀਗੜ੍ਹ ਅੰਦਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਲੋਕ ਲੀਡਰ ਸੁਖਵਿੰਦਰ ਕੋਟਲੀ ਦੀ ਇਸ ਨਿਯੁਕਤੀ ਨਾਲ ਵਰਕਰਾਂ ਅੰਦਰ ਖ਼ੁਸ਼ੀ ਦਾ ਮਾਹੌਲ ਇਸ ਨਾਲ ਪੰਜਾਬ ਅੰਦਰ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਤੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਜਿਥੇ ਡਿਊਟੀ ਲਗਾਵੇਗੀ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। TAGGED: Congress party Munish Tokhi December 22, 2022 December 22, 2022 Share This Article Facebook Twitter Whatsapp Whatsapp Telegram Copy Link Print Previous Article कोरोना पर PM मोदी की हाई लेवल मीटिंग,मास्क,टेस्टिंग और जीनोमिक सीक्वेंसिंग के दिए निर्देश,मास्क पहनना हुआ जरुरी पढ़े Next Article आज का राशिफल-महत्वपूर्ण निर्णय सोच-समझकर करें,भारी लाभ होगा,क्या कहते हैं आपके सितारे जाने Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.