Politics ਜਲੰਧਰ-ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ਦਾ ਅਚਨਚੇਤ ਕੀਤਾ ਦੌਰਾ Last updated: 2025/05/01 at 3:52 PM MUNISH TOKHI Share 1 Min Read SHARE ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਵੀਰਵਾਰ ਤੜਕਸਾਰ ਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਮੇਅਰ ਅਤੇ ਕਮਿਸ਼ਨਰ ਨਗਰ ਨਿਗਮ ਗੌਤਮ ਜੈਨ ਵੀ ਉਨ੍ਹਾਂ ਨਾਲ ਮੌਜੂਦ ਸਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਸਮੇਤ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਗੜਾ ਰੋਡ, ਪਿਮਸ ਰੋਡ ਅਤੇ ਦਮੋਰੀਆ ਪੁਲ ਸਮੇਤ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਡਾ. ਰਵਜੋਤ ਸਿੰਘ ਨੇ ਸੂਬੇ ਦੇ ਸ਼ਹਿਰਾਂ ਦੀ ਸਹੂਲਤਾਂ ਪੱਖੋਂ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਕੈਬਨਿਟ ਮੰਤਰੀ ਨੇ ਜਨਤਾ ਨੂੰ ਆਪਣੇ ਆਲੇ-ਦੁਆਲੇ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਲੇਬਰ ਡੇਅ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਜ਼ਦੂਰ ਸਮਾਜ ਦਾ ਅਹਿਮ ਅੰਗ ਹਨ ਅਤੇ ਇਨ੍ਹਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਪਰੰਤ ਕੈਬਨਿਟ ਮੰਤਰੀ ਨੇ ਨਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਵੀ ਕੀਤੀ। TAGGED: Mcj MUNISH TOKHI May 1, 2025 May 1, 2025 Share This Article Facebook Twitter Whatsapp Whatsapp Telegram Copy Link Print Previous Article जालंधर में पुलिस एनकाउंटर,वांटेड गैंगस्टर मुठभेड़ में घायल,हथियार हुए बरामद Next Article ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਤੇ ਰਜਿੰਦਰ ਬੇਰੀ ਵਲੋ ਮਜ਼ਦੂਰ ਸਾਥੀਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਦਿੱਤੀ ਵਧਾਈ Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.