ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੰਡੋਰੀ ਨਿੱਝਰਾਂ ਵਿਖੇ ਸਪੋਰਟਸ ਡੇ ਮਨਾਇਆ ਗਿਆ ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਮੈਡਮ ਰਾਜ ਕੁਮਾਰੀ ਸਮੂਹ ਸਟਾਫ ਅਤੇ ਬੱਚਿਆਂ ਵੱਲੋਂ ਬਹੁਤ ਹੀ ਸਵਾਗਤ ਕੀਤਾ ਗਿਆ ਇਸ ਸਮੇਂਸਕੂਲ ਵਿੱਚ ਸਪੋਰਟਸ ਮੀਟ ਕਰਵਾਈ ਗਈ ਅਤੇ ਬੱਚਿਆਂ ਵੱਲੋਂ ਵੱਖ ਵੱਖ ਖੇਡਾਂ ਵਿਚ ਲੜਕੇ ਲੜਕੀਆਂ ਦੇ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ ਉਸ ਤੋਂ ਬਾਅਦ ਸਕੂਲ ਵਿੱਚ ਖੋ ਖੋ ਦਾ ਮੈਚ ਕਰਵਾਇਆ ਗਿਆ ਮੁੱਖ ਮਹਿਮਾਨ ਇਕਬਾਲ ਸਿੰਘ ਰੰਧਾਵਾ ਡੀ ਐਮ ਸਪੋਰਟਸ ਅਤੇ ਸਕੂਲ ਪ੍ਰਿੰਸੀਪਲ ਰਾਜ ਕੁਮਾਰੀ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ ਉਸ ਸਮੇਂ ਪਿੰਡ ਦੇ ਪਤਵੰਤੇ ਵੀ ਹਾਜ਼ਰ ਸਨ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਮੈਡਮ ਰਾਜ ਕੁਮਾਰੀ ਵੱਲੋਂ ਡੀ ਐਮ ਸਪੋਰਟਸ ਇਕਬਾਲ ਸਿੰਘ ਰੰਧਾਵਾ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਉਸ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੰਡੋਰੀ ਨਿੱਝਰਾਂ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ ਇਸ ਮੌਕੇ ਬੀ ਐਮ ਸਪੋਰਟਸ ਗੁਰਚਰਨ ਸਿੰਘ ਵੀ ਉਸ ਸਮੇਂ ਮੌਜੂਦ ਸਨ ਜਿਨ੍ਹਾਂ ਵੱਲੋਂ ਇਹ ਸਾਰਾ ਪ੍ਰੋਗਰਾਮ ਉਲੀਕਿਆ ਗਿਆ ਡੀ ਐਮ ਸਪੋਰਟਸ ਇਕਬਾਲ ਸਿੰਘ ਰੰਧਾਵਾ ਨੇ ਆਪਣੇ ਭਾਸ਼ਨ ਵਿਚ ਕਿਹਾ ਕਿ ਜ਼ਿਲ੍ਹਾ ਜਲੰਧਰ ਦੇ ਹਰ ਸਕੂਲ ਵਿਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸਮੇਂ ਹਰ ਮੌਕੇ ਤੇ ਸੰਭਵ ਯਤਨ ਕੀਤੇ ਜਾ ਰਹੇ ਹਨ ਪਰਮਾਤਮਾ ਮੈਨੂੰ ਅਤੇ ਮੇਰੀ ਪੂਰੀ ਟੀਮ ਨੂੰ ਚੜ੍ਹਦੀ ਕਲਾ ਬਖਸ਼ੇ ਸਕੂਲ ਦੇ ਖਿਡਾਰੀਆਂ ਨੂੰ ਹਮੇਸ਼ਾ ਜ਼ਿੰਦਗੀ ਵਿਚ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਪ੍ਰਿੰਸੀਪਲ ਅਤੇ ਸਾਰੇ ਸਟਾਫ ਨੂੰਖੇਡਾਂ ਦੀ ਮਹੱਤਤਾ ਦੱਸਦੇ ਹੋਏ ਵਧਾਈ ਦਿੱਤੀ

