ਕਪੂਰਥਲਾ ਪੰਜਾਬ ਦੈਨਿਕ ਨਿਊਜ਼ (ਰਵਿੰਦਰ ਰਵੀ) ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਵੀਡ ਟੀਕਾਕਰਣ ਦੇ ਟੀਚਾ ਨੂੰ 100 ਫੀਸਦੀ ਪੂਰਾ ਕਰਨ ਲਈ ਹਰ ਘਰ ਦਸਤਕ ਮੁਹਿੰਮ ਤਹਿਤ ਚਲਾਈ ਗਈ ਜਾਗਰੂਕਤਾ ਵੈਨ ਅੱਜ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਵਿਖੇ ਆਈ ਜਿਸ ਤਹਿਤ ਢਿੱਲਵਾਂ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਕਰੋਨਾ ਟੀਕਾਕਰਨ ਕਰਵਾਉਣ ਪ੍ਰੇਰਿਤ ਕੀਤਾ ਅਤੇ ਕੋਵੀਡ ਟੀਕਾਕਰਨ ਬਿੱਲਕੁਲ ਸੁਰੱਖਿਅਤ `ਤੇ ਕੋਵੀਡ ਤੋਂ ਬੱਚਣ ਲਈ ਲਾਜ਼ਮੀ ਹੈ ਇਸ ਸੰਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਮੁੰਹਿਮ ਦੀ ਸ਼ੁਰੂਆਤ ਡਾ. ਅੰਜਲਿਕਾ ਗਿੱਲ ਮੈਡੀਕਲ ਅਫ਼ਸਰ ਪੀ.ਐਚ.ਸੀ ਢਿੱਲਵਾਂ ਵੱਲੋਂ ਹਰ ਘਰ ਦਸਤਕ ਮੁਹਿੰਮ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕਿ ਕੀਤੀ ਗਈ। ਢਿੱਲਵਾਂ ਤੋਂ ਬਾਅਦ ਜਾਗਰੂਕਤਾ ਵੈਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਰਵਾਨਾ ਕੀਤੀ ਗਈ। ਇਸ ਦੌਰਾਨ ਬਲਾਕ ਐਕਸਟੇਂਸ਼ਨ ਐਜੁਕੇਟਰ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਖਿਲਾਫ ਜਾਰੀ ਲੜਾਈ ਵਿੱਚ ਬਚਾਅ ਦਾ ਸਭ ਤੋਂ ਵੱਡਾ ਹਥਿਆਰ ਕੋਰੋਨਾ ਟੀਕਾਕਰਨ ਹੀ ਹੈ ਇਸ ਲਈ ਉਨ੍ਹਾਂ ਟੀਕਾਕਰਨ ਤੋਂ ਰਹਿੰਦੇ ਲੋਕਾਂ ਨੂੰ ਆਪਣਾ ਟੀਕਾਕਰਨ ਜਲਦ ਕਰਵਾਉਣ ਦੀ ਅਪੀਲ ਕੀਤੀ।
