
ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਕੈਂਸਰ, ਬਲੱਡ ਪ੍ਰੈਸ਼ਰ, ਸੂਗਰ, ਦਿਲ ਦੀਆਂ ਬਿਮਾਰੀਆਂ, ਕਾਰਡਿਓ ਵੈਸਕੂਲਰ ਅਤੇ ਸਟ੍ਰੋਕ ਆਦਿ ਬਿਮਾਰੀਆਂ ਗੈਰ-ਸੰਚਾਰੀ ਰੋਗਾਂ ਵਿੱਚ ਆਉਂਦਿਆਂ ਹਨ। ਇਸ ਲਈ ਜੇ ਕੋਈ ਵੀ ਵਿਅਕਤੀ ਰੋਜਾਨਾ ਘੱਟੋ-ਘੱਟ 30 ਮਿੰਟ ਕਸਰਤ ਕਰੇ ਅਤੇ ਪੋਸ਼ਟਿਕ ਭੋਜਨ ਦਾ ਸੇਵਨ ਕਰੇ ਤਾਂ ਇਨ੍ਹਾਂ ਬਿਮਾਰੀਆਂ ਦੇ ਹੋਣ ਦਾ ਖਦਸ਼ਾ ਘੱਟ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬੀੜੀ, ਸਿਗਰੇਟ ਅਤੇ ਸ਼ਰਾਬ ਆਦਿ ਦੇ ਸੇਵਨ ਕਰਨ ਤੋਂ ਪਰਹੇਜ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਸਮੇਂ-ਸਮੇਂ ‘ਤੇ ਆਪਣੀ ਡਾਕਟਰੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ।





