Breaking news ਜਲੰਧਰ ਦੇ ਸਰਕਟ ਹਾਊਸ ਵਿਚ ਨਹੀਂ ਹੁਣ ਇਸ ਜਗਾ ਤੇ ਹੋਵੇਗੀ ਮੰਤਰੀ ਮੰਡਲ ਦੀ ਮੀਟਿੰਗ Last updated: 2023/05/17 at 8:16 AM Munish Tokhi Share 1 Min Read SHARE ਜਲੰਧਰ (ਪੰਜਾਬ ਦੈਨਿਕ ਨਿਊਜ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਸਵੇਰੇ 11:30 ਵਜੇ ਸਥਾਨਕ ਪੀ.ਏ.ਪੀ. ਕੰਪਲੈਕਸ ਵਿਖੇ ਹੋਵੇਗੀ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਜਲੰਧਰ-ਫਗਵਾੜਾ ਰੋਡ ’ਤੇ ਸਥਿਤ ਕਬਾਨਾ ਰਿਜੋਰਟ ਵਿਖੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਜਨਤਕ ਮਿਲਣੀ ਕਰਨਗੇ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪੀ.ਏ.ਪੀ. ਕੰਪਲੈਕਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਕਬਾਨਾ ਰਿਜੋਰਟ ਵਿਖੇ ਪਬਲਿਕ ਮਿਲਣੀ ਦੌਰਾਨ ਲੋਕ ਮਸਲਿਆਂ ਦੀ ਸੁਣਵਾਈ ਕਰਨਗੇ। ਉਨ੍ਹਾਂ ਦੱਸਿਆ ਕਿ ਕਬਾਨਾ ਰਿਜੋਰਟ ਵਿਖੇ ਕੈਬਨਿਟ ਮੰਤਰੀ ਆਪਣੇ ਵਿਭਾਗਾਂ ਨਾਲ ਸਬੰਧਿਤ ਮਸਲਿਆਂ ਦੀ ਸੁਣਵਾਈ ਕਰਕੇ ਮੌਕੇ ’ਤੇ ਲੋੜੀਂਦੇ ਨਿਰਦੇਸ਼ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਿਭਾਗ ਜਿਨਾਂ ਵਿੱਚ ਸਥਾਨਕ ਸਰਕਾਰਾਂ, ਪੁਲਿਸ, ਸਿਹਤ, ਮਾਲ, ਲੋਕ ਨਿਰਮਾਣ, ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤਾਂ, ਪ੍ਰਵਾਸੀ ਭਾਰਤੀ ਮਾਮਲੇ, ਪਸ਼ੂ ਪਾਲਣ, ਸਕੂਲ ਸਿੱਖਿਆ ਆਦਿ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। TAGGED: Cmpunab Munish Tokhi May 17, 2023 May 17, 2023 Share This Article Facebook Twitter Whatsapp Whatsapp Telegram Copy Link Print Previous Article जालंधर में कई थाना प्रभारियों के हुए तबादले लिस्ट देखें Next Article ਅੰਮ੍ਰਿਤਸਰ – 7ਵੇ ਸੰਯੁਕਤ ਰਾਸ਼ਟਰ ਸੰਘ ਗਲੋਬਲ ਸੜਕ ਸੁਰੱਖਿਆ ਹਫਤੇ ਸਬੰਧੀ ਸਾਈਕਲ ਰੈਲੀ Leave a comment Leave a comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.