ਕਪੂਰਥਲਾ ਪੰਜਾਬ ਦੈਨਿਕ ਨਿਊਜ (ਰਵਿੰਦਰ ਰਵੀ) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਚ.ਸੀ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਸਵਿੰਦਰ ਕੁਮਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ-ਅੰਦਰ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ “ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਇਸ ਅਭਿਆਨ ਤਹਿਤ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ।



