


ਚੰਡੀਗੜ੍ਹ (PUNJAB DAINIK NEWS ) ਬਸੰਤ ਪੰਚਮੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਜ਼ਿਆਦਾ ਪਤੰਗ ਉਡਾਉਣ ਦਾ ਗੰਭੀਰ ਨੋਟਿਸ ਲੈਂਦਿਆਂ, ਸੂਬਾ ਸਰਕਾਰ ਵੱਲੋਂ ਸਿੰਥੈਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚਾਈਨਾ ਡੋਰ ਜੋ ਕਿ ਪਤੰਗ ਉਡਾਉਣ ਦੇ ਉਦੇਸ਼ ਲਈ ਵੇਚੀ ਅਤੇ ਵਰਤੀ ਜਾਂਦੀ ਹੈ, ਦੀ ਵਿਕਰੀ, ਭੰਡਾਰਨ ਅਤੇ ਖਰੀਦ ‘ਤੇ ਸਖ਼ਤੀ ਨਾਲ ਪਾਬੰਦੀ ਲਗਾਉਣ ਅਤੇ ਇਸ ਨੂੰ ਤੁਰੰਤ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਅਜਿਹੀ ਸਮੱਗਰੀ ਨਾਲ ਬਣੀ ਡੋਰ ਨਾ ਸਿਰਫ ਮਨੁੱਖੀ ਜੀਵਨ ਲਈ, ਸਗੋਂ ਪੰਛੀਆਂ ਲਈ ਵੀ ਖਤਰਨਾਕ ਹੈ। ਇਸ ਸਬੰਧੀ ਜਾਣਕਾਰੀ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਂਝੀ ਕੀਤੀ। ਪੁਲਸ ਵੱਲੋਂ ਕਈ ਜਗ੍ਹਾ ਤੋਂ ਛਾਪੇਮਾਰੀ ਕਰਕੇ ਚਾਈਨਾ ਡੋਰ ਬਰਾਮਦ ਕੀਤੀ ਗਈ ਅਤੇ ਆਰੋਪੀਆ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ|
