


ਕੋਟਲਾ (ਪੰਜਾਬ ਦੈਨਿਕ ਨਿਊਜ) ਅੱਜ ਡੇਮੋਕ੍ਰੇਟਿਕ ਭਾਰਤੀਯ ਸਮਾਜ ਪਾਰਟੀ ਦੀ ਇਕ ਅਹਿਮ ਮੀਟਿੰਗ ਕੋਟਲਾ ਮੇਹਰ ਸਿੰਘ ਵਾਲਾ ਵਿਖੇ ਪੰਜਾਬ ਪ੍ਰਧਾਨ ਜੁਗਰਾਜ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੇਠ ਸੰਪਨ ਹੋਈ । ਇਸ ਮੀਟਿੰਗ ਵਿਚ ਪਾਰਟੀ ਦੇ ਬਹੁਤ ਸਾਰੇ ਵਰਕਰ ਸ਼ਾਮਿਲ ਹੋਏ । ਇਸ ਮੀਟਿੰਗ ਵਿਚ ਪਾਰਟੀ ਦੇ ਵਿਕਾਸ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ । ਇਸ ਮੀਟਿੰਗ ਵਿਚ ਬਹੁਤ ਹੀ ਅਹਿਮ ਮੁੱਦਿਆਂ ਤੇ ਚਰਚਾ ਕੀਤੀ ਗਈ । 2024 ਦੀਆਂ ਚੋਣਾਂ ਨੂੰ ਦੇਖਦੇ ਹੋਏ ਰਾਸ਼ਟਰੀ ਪ੍ਰਧਾਨ ਰਾਜਿੰਦਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਧੜਾਧੜ ਡੇਮੋਕ੍ਰੇਟਿਕ ਭਾਰਤੀਯ ਸਮਾਜ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ । ਜੁਗਰਾਜ ਸਿੰਘ ਨੇ ਸੰਬੋਧਿਤ ਕੀਤਾ ਕਿ ਪੰਜਾਬ ਦੇ ਵੱਖ ਵੱਖ ਹਿਸਿਆਂ ਵਿਚ ਰੈਲੀਆਂ ਕੀਤੀਆਂ ਜਾਣਗੀਆਂ,ਪਾਰਟੀ ਨੂੰ ਕਾਮਜਾਬੀ ਦੀਆਂ ਬੁਲੰਧੀਆਂ ਤੇ ਪਹੁੰਚਾਇਆ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਪਾਰਟੀ ਨਾਲ ਜੋੜਿਆ ਜਾਵੇਗਾ । ਜਿਲ੍ਹਾ ਪ੍ਰਧਾਨ ਗੁਰਤੇਜ ਸਿੰਘ ,ਅਰਜਨ ਗੀਤਾ ,ਮਨਜੀਤ ਕੌਰ ਅਤੇ ਪਾਰਟੀ ਦੇ ਬਹੁਤ ਸਾਰੇ ਵਰਕਰ ਇਸ ਮੀਟਿੰਗ ਵਿਚ ਸ਼ਾਮਿਲ ਹੋਏ ।

