




ਜਲੰਧਰ (ਪੰਜਾਬ ਦੈਨਿਕ ਨਿਊਜ) ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਵਲੋਂ ਜਲੰਧਰ ਲੋਕਸਭਾ ਦੀ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਚੌਧਰੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਜਿੰਦਰ ਗਿੱਲ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਸਵਾਗਤ ਕੀਤਾ,ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਜਿੰਦਰ ਗਿੱਲ ਨੇ ਦੱਸਿਆ ਕਿ 2019 ਦੀਆਂ ਲੋਕਸਭਾ ਚੋਣਾਂ ਵਿਚ ਜਲੰਧਰ ਲੋਕਸਭਾ ਤੋਂ ਕਾਂਗਰਸ ਉਮੀਦਵਾਰ ਸੰਤੋਖ ਸਿੰਘ ਚੌਧਰੀ ਨੂੰ ਪਾਰਟੀ ਵੱਲੋਂ ਸਮਰਥਨ ਦਿੱਤਾ ਸੀ, ਉਸ ਸਮੇਂ ਪਾਰਟੀ ਇਹ ਲੋਕਸਭਾ ਦੀਆਂ ਚੋਣਾਂ ਨਹੀਂ ਲੜ ਰਹੀ ਸੀ, ਇਹ ਉਪ ਚੋਣ ਵੀ ਨਹੀਂ ਲੜ ਰਹੀ। ਸ੍ਰੀ ਚੌਧਰੀ ਦੀ ਅਚਾਨਕ ਮੌਤ ਕਾਰਨ ਇਹ ਚੋਣ ਹੋ ਰਹੀ ਹੈ, ਪਾਰਟੀ ਦੇ ਫਾਊਂਡਰ ਸ੍ਰੀ ਵਿਜੇ ਹੰਸ ਵੀ 2019 ਵਿਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਸ੍ਰੀ ਹੰਸ ਅਤੇ ਸ੍ਰੀ ਚੌਧਰੀ ਨੂੰ ਸ਼ਰਧਾਂਜਲੀ ਵਜੋਂ ਇਸ ਚੋਣ ਵਿਚ ਬੀਬੀ ਕਰਮਜੀਤ ਕੌਰ ਨੂੰ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਵੱਲੋਂ ਸਮਰਥਨ ਦੇਣ ਦਾ ਐਲਾਨ ਕਰਦੇ ਹਾਂ, ਸਮੂਹ ਪਾਰਟੀ ਅਹੁਦੇਦਾਰਾਂ ਪਾਰਟੀ ਵਰਕਰਾਂ ਨੂੰ ਅਪੀਲ ਕਰਦੇ ਹਾਂ ਕਿ ਇਸ ਉਪ ਚੋਣ ਵਿਚ ਕਾਂਗਰਸ ਨੂੰ ਜੇਤੂ ਬਣਾਉ।ਦੱਸਣਯੋਗ ਹੈ ਕਿ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਮੁੱਖ ਚੋਣ ਕਮਿਸ਼ਨ ਵੱਲੋਂ ਰਜਿਸਟਰਡ ਪਾਰਟੀ ਹੈ ਅਤੇ ਇਸਦਾ ਵਿਸਥਾਰ ਪੰਜਾਬ ਤੋਂ ਇਲਾਵਾ ਕਈ ਹੋਰ ਸੂਬਿਆਂ ਵਿਚ ਵੀ ਹੈ। ਪਾਰਟੀ ਨੇ ਕੋਰ ਕਮੇਟੀ ਅਤੇ ਹੋਰਨਾਂ ਅਹੁਦੇਦਾਰਾਂ ਦੀ ਸਲਾਹ ਤੋਂ ਬਾਅਦ ਇਹ ਫੈਸਲਾ ਲਿਆ ਹੈ।


