ਜਲੰਧਰ PUNJAB DAINIK NEWS (MUNISH TOKHI ) ਜਲੰਧਰ ਵਿੱਚ ਦਿਨ ਪ੍ਰਤੀ ਦਿਨ ਵਾਹਨਾਂ ਦੀ ਗਿਣਤੀ ਵਿੱਚ ਵਾਧਾ ਹੋਣ ਕਰਕੇ ਆਮ ਲੋਕਾਂ ਨੂੰ ਟਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਸਾਹਮਣਾ ਕਰਨਾ ਪੈਂਦਾ ਹੈ I ਟ੍ਰੈਫਿਕ ਸਮੱਸਿਆ ਤੋਂ ਨਿਜਾਤ ਦਬਾਉਣ ਲਈ ਜਲੰਧਰ ਟਰੈਫਿਕ ਪੁਲਿਸ ਲਗਾਤਾਰ ਉਪਰਾਲੇ ਕਰਦੀ ਰਹਿੰਦੀ ਹੈ I ਜਿਸ ਨਾਲ ਆਮ ਲੋਕਾਂ ਨੂੰ ਕਾਫ਼ੀ ਹੱਦ ਤਕ ਰਾਹਤ ਮਿਲਦੀ ਹੈ, ਕੁਲਦੀਪ ਸਿੰਘ ਚਾਹਲ CP ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਕੰਵਲਪ੍ਰੀਤ ਸਿੰਘ ਚਾਹਲ ADCP ਟਰੈਫਿਕ ਵੱਲੋਂ ਟਰੈਫਿਕ ਸਟਾਫ ਵਿੱਚ ਤਾਇਨਾਤ ਐਨਜੀਓ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦਾ ਮੰਤਵ ਸ਼ਹਿਰ ਵਿਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਬਾਰ ਬਾਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਗਲਤ ਢੰਗ ਨਾਲ ਚੌਂਕਾਂ ਵਿੱਚ ਜਾਂ ਸੜਕ ਤੇ ਪਾਰਕਿੰਗ ਹੋਣ ਵਾਲੀਆਂ ਗੱਡੀਆਂ ਨੂੰ ਟੋ ਕਰਨ ਵਾਲੀਆਂ ਗੱਡੀਆਂ ਦਾ ਇਸਤੇਮਾਲ ਕਰਨ ਅਤੇ ਚਲਾਨ ਕਰਨ ਅਤੇ ਬੁਲਟ ਮੋਟਰਸਾਈਕਲ ਦੇ ਪਟਾਕੇ ਵਜਾਉਣ ਵਾਲੇ ਮੋਟਰਸਾਈਕਲਾਂ ਨੂੰ ਤੁਰੰਤ ਚਲਾਨ ਕਰਕੇ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਡਿਊਟੀ ਵਿੱਚ ਕੁਤਾਹੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਰੱਪਸ਼ਨ ਪ੍ਰਤੀ ਜ਼ੀਰੋ ਟੌਲਰੈਂਸ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ,ਇਸ ਮੌਕੇ SI ਸਤਨਾਮ ਸਿੰਘ, SI ਮਨਜੀਤ ਸਿੰਘ ਤੋਂ ਇਲਾਵਾ ਹੋਰ ਟਰੈਫਿਕ ਮੁਲਾਜ਼ਮ ਵੀ ਮੌਜੂਦ ਸੀ I
