ਅੰਮ੍ਰਿਤਸਰ (PUNJAB DAINIK NEWS ) ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਪੰਜਾਬ ਵੱਲੋਂ ਯੁਵਾ ਕਾਰਿਆਕਰਮ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਖਾਲਸਾ ਕਾਲਜ ਅਮ੍ਰਿਤਸਰ ਵਿਖੇ ਜਿਲ੍ਹਾ ਪੱਧਰੀ ਯੁਵਾ ਉਤਸਵ ਮਨਾਇਆ ਗਿਆl ਇਸ ਵਿੱਚ ਕਵਿਤਾ ਉਚਾਰਣ, ਭਾਸ਼ਣ ਪ੍ਰਤੀਯੋਗਤਾ, ਫੋਟੋਗ੍ਰਾਫੀ ਪ੍ਰਤੀਯੋਗਤਾ, ਪੇਂਟਿੰਗ ਪ੍ਰਤੀਯੋਗਤਾ ਅਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ। ਐਨਸੀਸੀ ਅਫਸਰ ਸੁਖਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਵਿੱਚ ਸਕੂਲ ਆਫ਼ ਐਮੀਨੈਂਸ ਛੇਹਰਟਾ ਦੇ ਵਿਦਿਆਰਥੀਆਂ ਅਤੇ ਐਨਸੀਸੀ ਕੈਡਿਟਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੇ ਵਿੱਚ ਛੇਹਰਟਾ ਸਕੂਲ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਕਵਿਤਾ ਉਚਾਰਨ ਮੁਕਾਬਲੇ ਦੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸਮਾਗਮ ਦੇ ਵਿੱਚ ਮੁੱਖ ਮਹਿਮਾਨ ਮਹਿਲ ਸਿੰਘ ਭੁੱਲਰ ਪ੍ਰਿੰਸੀਪਲ ਖਾਲਸਾ ਕਾਲਜ ਅੰਮ੍ਰਿਤਸਰ ਨੇ ਖੁਸ਼ਪ੍ਰੀਤ ਕੌਰ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਮਨਮੀਤ ਕੌਰ ਨੇ ਕਿਹਾ ਕਿ ਇਸ ਬੱਚੀ ਨੇ ਸਾਡੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਮੈਂ ਇਸ ਦੇ ਅਧਿਆਪਕਾਂ ਅਤੇ ਪਰਿਵਾਰ ਨੂੰ ਬਹੁਤ-ਬਹੁਤ ਵਧਾਈ ਦਿੰਦੀ ਹਾਂ। ਇਸ ਸਮਾਗਮ ਦੇ ਵਿੱਚ ਇਕਾਂਕਸ਼ਾ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਜਸਬੀਰ ਸਿੰਘ ਗਿੱਲ, ਖੁਸ਼ਪਾਲ ਸਿੰਘ ਅਤੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਤੋਂ ਆਏ ਹੋਏ ਵਿਦਿਆਰਥੀ ਮੌਜੂਦ ਸਨ।