
ਫਰੀਦਕੋਟ (ਪੰਜਾਬ ਦੈਨਿਕ ਨਿਊਜ) ਅੱਜ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੀ ਹੋਈ ਇਕ ਅਹਿਮ ਮੀਟਿੰਗ ਰਾਸ਼ਟਰੀ ਪ੍ਰਧਾਨ ਰਜਿੰਦਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਫਰੀਦਕੋਟ ਦੇ ਪਿੰਡ ਮੌੜ ਵਿਖੇ ਕੀਤੀ ਗਈ I ਇਸ ਮੀਟਿੰਗ ਦੀ ਪ੍ਰਧਾਨਗੀ ਚੇਅਰਮੈਨ ਪੰਜਾਬ ਸਵਰਨ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਪਾਰਟੀ ਵਰਕਰ ਦੂਰ ਦੁਰਾਡੇ ਤੋਂ ਹੁਮ ਹੁਮਾਂ ਕੇ ਪੁਹੰਚੇ। ਇਸ ਮੌਕੇ ਰਾਸ਼ਟਰੀ ਮੀਤ ਪ੍ਰਧਾਨ ਲਖਵੀਰ ਸਿੰਘ ਰਾਜਧਨ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਨੂੰ ਡਾ. ਭੀਮ ਰਾਓ ਅੰਬੇਦਕਰ ਦੇ ਦੱਸੇ ਮਾਰਗ ਉੱਪਰ ਚੱਲਣ ਦੀ ਜ਼ਰੂਰਤ ਹੈ। ਸਾਨੂੰ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਸਮੇਂ ਦੀ ਜ਼ਰੂਰਤ ਹੈ। ਉਹਨਾਂ ਨੇ ਬੋਲਦਿਆਂ ਕਿਹਾ ਕਿ ਅੱਜ ਗਰੀਬ ਵਰਗ ਦੇ ਲੋਕਾਂ ਨੂੰ ਥਾਣੇ ਜਾ ਹੋਰ ਅਦਾਰਿਆਂ ਵਿਚ ਬਹੁਤ ਧੱਕੇਸ਼ਾਹੀ ਹੋ ਰਹੀ ਹੈ ਅਤੇ ਕੋਈ ਸੁਣਵਾਈ ਨਹੀਂ ਹੁੰਦੀ। ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਇਹਨਾਂ ਗੱਲਾਂ ਦਾ ਧਿਆਨ ਦਿੱਤਾ ਜਾਵੇ ਨਹੀਂ ਤਾਂ ਸਾਡੀ ਪਾਰਟੀ ਸੰਘਰਸ਼ ਕਰਨ ਲਈ ਤਿਆਰ ਬਰ ਤਿਆਰ ਹੈ । ਰਾਜਧਨ ਨੇ ਬੋਲਦਿਆਂ ਕਿਹਾ ਕਿ ਸਾਡੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੇ ਆਪਣੇ ਅਹੁਦੇਦਾਰ ਖੜ੍ਹੇ ਕੀਤੇ ਜਾਣਗੇ ਅਤੇ ਪਾਰਟੀ ਦੂਸਰੇ ਰਾਜਾਂ ਵਿਚ ਵੀ ਚੋਣ ਲੜਾਈ ਜਾਵੇਗੀ ਇਸ ਮੌਕੇ ਗੁਰਤੇਜ ਸਿੰਘ ਪ੍ਰਧਾਨ ਲੇਬਰ ਸੈਲ ਫਰੀਦਕੋਟ ਦੀਆਂ ਵਧੀਆਂ ਕਾਰਗੁਜ਼ਾਰੀ ਨੂੰ ਦੇਖਦਿਆਂ ਹੋਇਆਂ ਸਨਮਾਨਿਤ ਕੀਤਾ ਗਿਆ। ਰਾਜਧਨ ਨੇ ਬੋਲਦਿਆਂ ਕਿਹਾ ਕਿ ਪਾਰਟੀ ਵਿਚ ਜੋ ਵੀ ਵਰਕਰ ਵਧੀਆਂ ਕਾਰਗੁਜ਼ਾਰੀ ਕਰਦਾ ਹੈ ਉਸ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਵਰਕਰਾਂ ਨੇ ਰਾਜਧਨ ਅਤੇ ਉਹਨਾਂ ਦੇ ਸਾਥੀਆਂ ਦਾ ਸਿਰੋਪਾ ਪਾ ਕੇ ਨਿਘਾ ਸਵਾਗਤ ਕੀਤਾ ਅਤੇ ਇਸ ਮੌਕੇ ਰਾਜਧਨ ਨੇ ਪਾਰਟੀ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਹਾਜ਼ਰ ਸੋਹਨ ਸਿੰਘ ਜਿਲ੍ਹਾ ਪ੍ਰਧਾਨ ਫਰੀਦਕੋਟ ਪਾਲ ਸਿੰਘ ਮੀਤ ਪ੍ਰਧਾਨ ਕਿਸਾਨ ਵਿੰਗ ਫਰੀਦਕੋਟ ਪ੍ਰਧਾਨ ਚਮਕੌਰ ਸਿੰਘ ਸੁਖਪ੍ਰੀਤ ਸਿੰਘ ਯੂਥ ਪ੍ਰਧਾਨ ਫਰੀਦਕੋਟ ਰਾਜੇਸ਼ ਕੁਮਾਰ ਯੂਥ ਪ੍ਰਧਾਨ ਜਲੰਧਰ ਸੁਖਵਿੰਦਰ ਸਿੰਘ ਹਲਕਾ ਇੰਚਾਰਜ ਕਰਤਾਰਪੁਰ ਹਾਜ਼ਰ ਸਨ।
