ਜਲੰਧਰ ਪੰਜਾਬ ਦੈਨਿਕ ਨਿਊਜ (ਮੁਨੀਸ਼ ਤੋਖੀ) ਅੱਜ ਡੈਮੋਕ੍ਰੇਟਿਕ ਭਾਰਤੀਯ ਸਮਾਜ ਪਾਰਟੀ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਅਲਾਵਲਪੁਰ ਵਿਖੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਜਿੰਦਰ ਗਿੱਲ ਦੀ ਅਗਵਾਈ ਹੇਠ ਕੀਤੀ ਗਈ । ਇਸ ਮੀਟਿੰਗ ‘ਚ ਪਾਰਟੀ ਦੇ ਰਾਸ਼ਟਰੀ ਉਪ-ਪ੍ਰਧਾਨ ਲਖਵੀਰ ਸਿੰਘ ਰਾਜਧਾਨ ਅਤੇ ਰਾਸ਼ਟਰੀ ਉਪ ਚੇਅਰਮੈਨ ਪ੍ਰੇਮ ਲਾਲ ਸਾਰਸਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਇਸ ਮੀਟਿੰਗ ਵਿਚ ਹੋਰ ਵੀ ਪਾਰਟੀ ਵਰਕਰ ਹੁੰਮ-ਹੁੰਮਾ ਕੇ ਪਹੁੰਚੇ । ਇਸ ਮੀਟਿੰਗ ਵਿਚ 2024 ਵਿਚ ਆ ਰਹੀਆਂ ਚੋਣਾਂ ਦੌਰਾਨ ਕਈ ਸਲਾਹ-ਮਸ਼ਵਰੇ ਅਤੇ ਰਣਨੀਤੀਆਂ ਤਿਆਰ ਕੀਤੀਆਂ ਗਈਆ । ਇਸ ਚੋਣਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਆਪਣੀ ਪਾਰਟੀ ਦੇ ਉਮੀਦਵਾਰ ਖੜੇ ਕਰਨ ਦਾ ਫੈਸਲਾ ਲਿਆ ਗਿਆ । ਇਸ ਮੀਟਿੰਗ ਵਿਚ ਪਾਰਟੀ ਦੇ ਵਿਕਾਸ ਬਾਰੇ ਵੀ ਚਰਚਾ ਕੀਤੀ ਗਈ । ਡੇਮੋਕ੍ਰੇਟਿਕ ਭਾਰਤੀਯ ਸਮਾਜ ਪਾਰਟੀ ਦੇ ਨੈਸ਼ਨਲ ਪ੍ਰੈਜ਼ੀਡੈਂਟ ਨੇ ਗਰੀਬ ਅਤੇ ਦਬੇ-ਕੁਚਲੇ ਲੋਕਾਂ ਨਾਲ ਖੜੇ ਹੋਣ ਦਾ ਭਰੋਸਾ ਦਿਵਾਇਆ । ਇਸ ਮੀਟਿੰਗ ਵਿਚ ਪਾਰਟੀ ਦੇ ਹੋਰ ਵੀ ਅਹਿਮ ਮੁੱਦਿਆਂ ਤੇ ਵਿਚਾਰ-ਵਟਾਂਦਰੇ ਕੀਤੇ ਗਏ । ਇਸ ਮੀਟਿੰਗ ਵਿਚ ਪਹੁੰਚੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਪਾਰਟੀ ਨੂੰ ਅੱਗੇ ਵਧਾਉਣ ਲਈ ਸੰਬੋਧਨ ਕੀਤਾ ।