ਅੰਮ੍ਰਿਤਸਰ (ਪੰਜਾਬ ਦੈਨਿਕ ਨਿਊਜ) ਆਫ ਐਮੀਨੈਂਸ ਛੇਹਰਟਾ ਦੇ ਐਨਸੀਸੀ ਵਿਦਿਆਰਥੀਆਂ ਨੇ ਸਕੂਲ ਵਿਖੇ ਗ੍ਰੀਨ ਦਿਵਾਲੀ ਮਨਾਈ। ਇਸ ਮੌਕੇ ਤੇ ਚਾਰਟ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਆਪਣੇ ਸੰਬੋਧਨ ਵਿੱਚ ਕੈਡਿਟਾਂ ਨੇ ਸਭ ਨੂੰ ਪਟਾਕੇ ਨਾ ਚਲਾ ਕੇ ਗਰੀਨ ਦੀਵਾਲੀ ਮਨਾਉਣ ਦੀ ਸਲਾਹ ਦਿੱਤੀ। ਗੰਧਲੇ ਹੋਏ ਵਾਤਾਵਰਨ ਨੂੰ ਬਚਾਉਣ ਲਈ ਇਹ ਐਨਸੀਸੀ ਵਿਦਿਆਰਥੀਆਂ ਦਾ ਬਹੁਤ ਹੀ ਸਾਰਥਿਕ ਉਪਰਾਲਾ ਸੀ। ਇਸ ਮੌਕੇ ਤੇ ਬੋਲਦੇ ਐਨਸੀਸੀ ਅਫਸਰ ਸੁਖਪਾਲ ਸਿੰਘ ਸੰਧੂ ਨੇ ਕਿਹਾ ਕਿ ਸਕੂਲ ਆਫ ਐਮੀਨਸ ਸ਼ਾਰਟਾ ਦੇ ਵਿਦਿਆਰਥੀ ਪ੍ਰਿੰਸੀਪਲ ਸ਼੍ਰੀਮਤੀ ਮਨਮੀਤ ਕੌਰ ਦੀ ਅਗਵਾਈ ਹੇਠ ਵੱਖ ਵੱਖ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਦਿਵਸ ਸਕੂਲ ਵਿਖੇ ਮਨਾਉਂਦੇ ਹਨ ਅਤੇ ਮਿਊਸੀਪਲ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਵੱਛਤਾ ਅਭਿਆਨ, ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕਤਾ ਅਤੇ ਵਾਤਾਵਰਨ ਨੂੰ ਬਚਾਉਣ ਲਈ ਜਾਗਰੂਕਤਾ ਅਭਿਆਨ ਚਲਾਇਆ ਜਾਂਦਾ ਹੈ। ਇਸ ਮੌਕੇ ਤੇ ਐਨਸੀਸੀ ਕੈਡਿਟਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀਮਤੀ ਮਾਨਿਕਾ ਅਤੇ ਸ਼੍ਰੀਮਤੀ ਭਾਵਨਾ ਭੱਲਾ ਨੇ ਕਿਹਾ ਕਿ ਇਹ ਐਨਸੀਸੀ ਵਿਭਾਗ ਦੀ ਬੜੀ ਹੀ ਸਾਰਥਕ ਕੋਸ਼ਿਸ਼ ਹੈ। ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਸਭ ਨੂੰ ਉਪਰਾਲੇ ਕਰਨੇ ਚਾਹੀਦੇ ਹਨ। ਲੈਫਟੀਨੈਂਟ ਹਰਮਨਪ੍ਰੀਤ ਸਿੰਘ ਨੇ ਸ਼੍ਰੀਮਤੀ ਮਾਨਿਕਾ ਕੌਸ਼ਿਲ ਅਤੇ ਮੈਡਮ ਭਾਵਨਾ ਭੱਲਾ ਦਾ ਹਾਰਦਿਕ ਧੰਨਵਾਦ ਕੀਤਾ। ਇਸੇ ਦਿਨ ਸਕੂਲ ਵਿਖੇ ਕਲਾਸ ਇੰਚਾਰਜਾਂ ਵੱਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਸੁੰਦਰ ਕਲਾਸਰੂਮ ਅਤੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ। ਸ਼੍ਰੀਮਤੀ ਮਨਮੀਤ ਕੌਰ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਛੇਹਰਟਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੀ ਜਮਾਤ ਨੂੰ ਸਨਮਾਨਿਤ ਕੀਤਾ ਜਾਵੇਗਾ। ਸਾਰੇ ਵਿਦਿਆਰਥੀਆਂ ਨੇ ਆਪਣੇ ਕਲਾਸਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਹੋਇਆ ਸੀ ਅਤੇ ਹਰ ਕਲਾਸ ਰੂਮ ਦੇ ਵਿੱਚ ਸੁੰਦਰ ਰੰਗੋਲੀ ਦੀਵਿਆਂ ਨਾਲ ਸੁਸ਼ੋਭਿਤ ਕੀਤੀ ਗਈ ਸੀ। ਇਸ ਮੌਕੇ ਤੇ ਸਕੂਲ ਸਟਾਫ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।