ਜਲੰਧਰ (ਪੰਜਾਬ ਦੈਨਿਕ ਨਿਊਜ) ਪ੍ਰਸ਼ਾਸਨ ਦੇ ਸਾਰਥਕ ਯਤਨਾਂ ਸਦਕਾ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ 10 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰਦੇ ਹੋਏ ਫ਼ਸਲ ਦੀ ਸਰਕਾਰੀ ਤੌਰ ’ਤੇ ਖ਼ਰੀਦ ਲਈ ਮਿੱਥੇ ਟੀਚੇ ਦੇ ਨੇੜੇ ਪਹੁੰਚ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਮੌਜੂਦਾ ਮੰਡੀਕਰਨ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 10.58 ਲੱਖ ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਤੌਰ ’ਤੇ ਖ਼ਰੀਦ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ ਅਤੇ 13 ਨਵੰਬਰ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 1025290 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।