ਜਲੰਧਰ ਪੰਜਾਬ ਦੈਨਿਕ ਨਿਊਜ (ਕਮਲ ਰਤੂ) SSP ਹੁਸ਼ਿਆਰਪੁਰ ਸੁਰਿੰਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾ ਤੇ ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀਆ ਹਦਾਇਤਾ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿਮ ਤਹਿਤ ਗੁਪਤ ਸੂਚਨਾ ਦੇ ਆਧਾਰ ਤੇ ਏ.ਐਸ.ਆਈ ਸੁਖਦੇਵ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆ ਦੇ ਪਿੰਡ ਘਸੀਟਪੁਰ ਨਜਦੀਕ ਰੀਨਾ ਕੁਮਾਰੀ ਪਤਨੀ ਗੁਰਭਜਨ ਕੁਮਾਰ ਵਾਸੀ ਬਰੋਟਾ ਥਾਣਾ ਇੰਦੋਰਾ ਜਿਲਾ ਕਾਂਗੜਾ ਹਿਮਾਚਲ ਪ੍ਰਦੇਸ਼ ਨੂੰ 110 ਗ੍ਰਾਮ ਨਸੀਲਾ ਪਦਾਰਥ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜੋ ਆਰੋਪੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਤੇ ਇਹਨਾ ਦੇ BACKWORD ਅਤੇ FORWARD ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ ।








