ਜਲੰਧਰ ਪੰਜਾਬ ਦੈਨਿਕ ਨਿਊਜ (ਮੁਨੀਸ਼ ਤੋਖੀ) ਹਰ ਸਾਲ ਦੀ ਤਰ੍ਹਾਂ 26 ਜਨਵਰੀ ਦਾ ਦਿਨ ਗਣਤੰਤਰ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਜਲੰਧਰ ਦੇ ਵਿੱਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸਮਾਗਮ ਦਾ ਆਯੋਜਨ ਕੀਤਾ ਗਿਆ| ਜਲੰਧਰ ਗਣਤੰਤਰਤਾ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੰਤ ਬਲਵੀਰ ਸਿੰਘ ਸੀਚੇਵਾਲ ਜੀ ਵੱਲੋਂ ਉੱਘੇ ਸਮਾਜ ਸੇਵਕ ਇੰਜ. ਨਰਿੰਦਰ ਬੰਗਾ ਦੂਰਦਰਸ਼ਨ ਦੀ ਧਰਮ ਪਤਨੀ ਇੰਚਾਰਜ ਸਕਾਊਟ ਐਂਡ ਗਰਲ ਗਾਈਡ ਕਮਲਜੀਤ ਬੰਗਾ ਅਤੇ ਸ਼ਰਨਦੀਪ ਕੌਰ ਡੀਪੀ, ਇਕਬਾਲ ਸਿੰਘ ਰੰਧਾਵਾ ਡੀ ਐਮ ਸਪੋਰਟਸ, ਕਮਾਂਡਰ ਜੈਸਮੀਨ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ l ਇਸ ਮੌਕੇ ਤੇ ਜਲੰਧਰ ਦੇ ਡੀਸੀ ਵਰੇਸ਼ ਸਰੰਗਲ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵਿਸ਼ੇਸ਼ ਰੂਪ ਤੇ ਮੌਜੂਦ ਸੀ|

