







ਅੰਮ੍ਰਿਤਸਰ (ਪੰਜਾਬ ਦੈਨਿਕ ਨਿਊਜ) 13 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੀਆਂ ਅੱਠਵੀਂ,ਦਸਵੀਂ ਅਤੇ ਬਾਰਵੀਂ ਦੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਜਿਲਾ ਅੰਮ੍ਰਿਤਸਰ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਰਜੇਸ਼ ਕੁਮਾਰ ਜ਼ਿਲਾ ਸਿੱਖਿਆ ਅਫਸਰ ਸੈਕੈੰਡਰੀ ਸਿੱਖਿਆ ਅੰਮ੍ਰਿਤਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 238 ਸੈਂਟਰ ਅਤੇ ਸੱਤ ਸੈਲਫ ਸੈਂਟਰ ਬਣਾਏ ਗਏ ਹਨ। ਜਿਨਾਂ ਵਿੱਚ ਅੱਠਵੀਂ ਜਮਾਤ ਵਿੱਚ 28730 ਦਸਵੀਂ ਜਮਾਤ ਵਿੱਚ 28119 ਅਤੇ 12ਵੀਂ ਜਮਾਤ ਵਿੱਚ 27282 ਵਿਦਿਆਰਥੀ ਭਾਗ ਲੈ ਰਹੇ ਹਨ। ਸੈਲਫ ਸੈਂਟਰ ਦੇ ਵਿੱਚ ਦਸਵੀਂ ਦੇ ਵਿੱਚ 888 ਅਤੇ 12ਵੀਂ ਵਿੱਚ 856 ਵਿਦਿਆਰਥੀ ਪ੍ਰੀਖਿਆ ਦੇ ਰਹੇ ਹਨ। ਇਹਨਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ,ਜਿਸ ਦੇ ਇੰਚਾਰਜ ਸੁਖਪਾਲ ਸਿੰਘ ਹਨ ਅਤੇ ਕੰਟਰੋਲ ਰੂਮ ਦਾ ਨੰਬਰ 80540 541 54 ਹੈ। ਇਸ ਦਫਤਰ ਵੱਲੋਂ ਕੇਂਦਰ ਕੰਟਰੋਲਰਾਂ ਨਾਲ ਸੰਪਰਕ ਕਰਕੇ ਸੈਂਟਰਾਂ ਦੇ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹਰ ਸੰਭਵ ਹੱਲ ਕੀਤਾ ਜਾਵੇਗਾ। ਨਕਲ ਦੇ ਰੁਝਾਨ ਨੂੰ ਰੋਕਣ ਲਈ ਬੋਰਡ ਵੱਲੋਂ ਉੜਨ ਦਸਤਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।










