







ਜਲੰਧਰ ਪੰਜਾਬ ਦੈਨਿਕ ਨਿਊਜ (ਅਨਿਲ ਕੁਮਾਰ) ਡੈਮੋਕਰੇਟਿਕ ਭਾਰਤੀ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਜਿੰਦਰ ਗਿੱਲ ਨੇ ਪੰਜਾਬ ਦੈਨਿਕ ਨਿਊਜ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਬੀਤੇ ਦਿਨੀ ਵਿਧਾਨ ਸਭਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਵਿਧਾਇਕ ਆਦਮਪੁਰ ਸੁਖਵਿੰਦਰ ਸਿੰਘ ਕੋਟਲੀ ਨਾਲ ਦੁਰਵਿਹਾਰ ਕਰਨ ਅਪਸ਼ਬਦ ਬੋਲਣ ਅਤੇ ਜੁੱਤੀ ਸੰਘਾਉਣ ਜਿਹੀ ਗੱਲ ਕਰਨ ਦਾ ਸਖਤ ਵਿਰੋਧ ਕਰਦਿਆਂ ਭਗਵੰਤ ਮਾਨ ਅਤੇ ਆਪ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜਲਦ ਹੀ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਵਿਧਾਇਕ ਆਦਮਪੁਰ ਸੁਖਵਿੰਦਰ ਸਿੰਘ ਕੋਟਲੀ ਤੋ ਮਾਫੀ ਨਹੀਂ ਮੰਗੀ ਤਾਂ ਸੰਘਰਸ਼ ਨੂੰ ਪੂਰੇ ਪੰਜਾਬ ਪੱਧਰ ਤੇ ਹੋਰ ਤਿੱਖਾ ਕੀਤਾ ਜਾਵੇਗਾ। ਦਲਿਤ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਜੇਕਰ ਸਾਨੂੰ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਿਆ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ।
ਪ੍ਰਧਾਨ ਰਜਿੰਦਰ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਦਲਿਤ ਡਿਪਟੀ ਮੁੱਖ ਮੰਤਰੀ ਬਣਾਉਣ ਦੀ ਮੰਗ ਰੱਖਣ ਤੇ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਮੁੱਖ ਮੰਤਰੀ ਵੱਲੋਂ ਅਪਮਾਨਿਤ ਕੀਤਾ ਗਿਆ ਹੈ| ਰਜਿੰਦਰ ਗਿੱਲ ਨੇ ਕਿਹਾ ਕਿ ਜਲਦ ਹੀ ਪੂਰੇ ਪੰਜਾਬ ਭਰ ਦੇ ਵਿੱਚ ਮੁੱਖ ਮੰਤਰੀ ਅਤੇ ਆਪ ਸਰਕਾਰ ਦੇ ਪੁਤਲੇ ਸਾੜੇ ਜਾਣਗੇ ਜੇਕਰ ਮੁੱਖ ਮੰਤਰੀ ਵੱਲੋਂ ਵਿਧਾਇਕ ਸੁਖਵਿੰਦਰ ਕੋਟਲੀ ਕੋਲੋਂ ਮਾਫੀ ਨਾ ਮੰਗੀ ਗਈ | ਡੈਮੋਕਰੇਟਿਕ ਭਾਰਤੀ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਜਿੰਦਰ ਗਿੱਲ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਇਹ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਤਰ੍ਹਾਂ ਦੀਆਂ ਗੱਲਾਂ ਕਰਨਾ ਸ਼ੋਭਾ ਨਹੀਂ ਦਿੰਦੀਆਂ ਜੇਕਰ ਭਵਿੱਖ ਵਿੱਚ ਪੰਜਾਬ ਦਾ ਮਾਹੌਲ ਖਰਾਬ ਹੁੰਦਾ ਹੈ ਤਾਂ ਉਹਦੀ ਪੂਰੀ ਜਿੰਮੇਦਾਰੀ ਆਪ ਸਰਕਾਰ ਦੀ ਹੋਵੇਗੀ|










