ਜਲੰਧਰ – ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਦੋਆਬੇ ਦੇ ਕੇਂਦਰੀ ਅਸਥਾਨ ਦੀ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਅਕਾਲ ਪੁਰਖ ਦੀ ਮਿਹਰ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਪ੍ਰਧਾਨ ਮੋਹਨ ਸਿੰਘ ਢੀਡਸਾ ਜੀ ਦੀ ਸੁਚੱਜੀ ਦੇਖ ਰੇਖ ਵਿੱਚ ਆਪਣੀਆ ਧਾਰਮਿਕ ਗਤੀਵਿਧੀਆਂ ਨੂੰ ਅੱਗੇ ਵਧਾਉਂਦੇ ਹੋਏ 7 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10 ਵਜੇ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਏ ਜਾ ਰਹੇ ਹਨ। ਇਸ ਸਬੰਧੀ ਪ੍ਰਬੰਧਕਾਂ ਨੇ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿਚ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਨੂੰ ਧਾਰਨ ਕਰਨਾ ਹਰ ਇਕ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸੰਗਤਾਂ ਨੇ ਅਜੇ ਤਕ ਅੰਮ੍ਰਿਤ ਦੀ ਦਾਤਿ ਪ੍ਰਾਪਤ ਨਹੀਂ ਕੀਤੀ ਉਹ ਆਪਣੇ ਨਾਮ 9464886100 ਤੇ ਫੋਨ ਕਰਕੇ ਜਾਂ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਜਾ ਕੇ ਲਿਖਵਾ ਸਕਦੇ ਹਨ। ਪ੍ਰਬੰਧਕਾ ਨੇ ਅੰਮ੍ਰਿਤ ਅਭਿਲਾਖੀਆਂ ਨੂੰ 7 ਅਪ੍ਰੈਲ ਨੂੰ ਸਵੇਰੇ 9.30 ਵਜੇ ਤੱਕ ਕੇਸੀ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਖੰਡੇ ਬਾਟੇ ਦੀ ਪਾਹੁਲ ਤਿਆਰ ਕਰਨਗੇ। ਕਕਾਰ ਗੁਰਦੁਆਰਾ ਸਾਹਿਬ ਵਿਖੇ ਭੇਟਾ ਰਹਿਤ ਦਿੱਤੇ ਜਾਣਗੇ। ਇਸ ਮੋਕੇ ਸੁਰਿੰਦਰ ਸਿੰਘ ਵਿਰਦੀ, ਸੁਜਿੰਦਰ ਸਿੰਘ ਅਰੋੜਾ, ਗੁਰਜੀਤ ਸਿੰਘ ਟੱਕਰ, ਸਰਬਜੀਤ ਸਿੰਘ ਬੇਦੀ, ਬਾਵਾ ਗਾਬਾ, ਅਮਨਦੀਪ ਸਿੰਘ, ਪ੍ਰਭਪ੍ਰੀਤ ਸਿੰਘ, ਗੁਰਨੀਤ ਸਿੰਘ, ਹਰਮਨਜੋਤ ਸਿੰਘ, ਦ੍ਰਿਸ਼ਪ੍ਰੀਤ ਸਿੰਘ, ਅਨਮੋਲ ਸਿੰਘ, ਪ੍ਰਭਗੁਣ ਸਿੰਘ, ਪਰਮਿੰਦਰ ਸਿੰਘ, ਭਵਜੋਤ ਸਿੰਘ, ਸਤਿੰਦਰ ਸਿੰਘ ਅਤੇ ਜਸਕੀਰਤ ਸਿੰਘ ਜੱਸੀ ਸ਼ਾਮਿਲ ਸਨ।