ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਸ਼੍ਰੋਮਣੀ ਅਕਾਲੀ ਦਲ ਦੇ ਨਕੋਦਰ ਤੋਂ ਉਮੀਦਵਾਰ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਵਲੋਂ ਜਲੰਧਰ ਨਾਰਥ ਵਿਖੇ ਵਰਕਰ ਅਤੇ ਲੋਕਾਂ ਨਾਲ ਮੀਟਿੰਗ ਕੀਤੀ ਗਈ, ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਥੇ ਹੀ ਹਲਕਾ ਇੰਚਾਰਜ ਗੁਰਪ੍ਰਤਾਪ ਸਿੰਘ ਵਡਾਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਫੋਨ ‘ਤੇ ਵਪਾਰੀਆਂ ਨੂੰ ਧਮਕੀਆਂ ਮਿਲ ਰਹੀਆਂ ਹਨ, ਜਿਸ ਤੋਂ ਬਾਅਦ ਗੈਂਗਸਟਰ ਵਾਰਦਾਤ ਨੂੰ ਸਰ੍ਹੇਆਮ ਅੰਜਾਮ ਦੇ ਰਹੇ ਹਨ। ਉਥੇ ਹੀ ਨਸ਼ੇ ਵੀ ਖੁੱਲ੍ਹੇਆਮ ਵਿਕ ਰਹੇ ਹਨ। ਘਰ-ਘਰ ਵਿਚ ਨੌਜਵਾਨਾਂ ਦੀ ਨਸ਼ੇ ਕਾਰਨ ਮੌਤਾਂ ਹੋ ਰਹੀਆਂ ਹਨ, ਮਾਵਾਂ ਰੋਂਦੀਆਂ-ਵਿਲਕਦੀਆਂ ਆਮ ਵੇਖੀਆਂ ਜਾ ਸਕਦੀਆਂ ਹਨ। ਰਹਿੰਦੀ-ਖੂਹੰਦੀ ਕਸਰ ਲੁੱਟਾਂ-ਖੋਹਾਂ ਕਰਨ ਵਾਲਿਆਂ ਨੇ ਪੂਰੀ ਕਰ ਛੱਡੀ ਆ। ਜਿਨ੍ਹਾਂ ਨੂੰ ਨੱਥ ਪਾਉਣ ਵਾਲਾ ਕੋਈ ਨਹੀਂ ਅਤੇ ਉਹ ਬੇਖੌਫ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਥੇ ਹੀ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਨੇ ਸਮੁੱਚੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੋ। ਤਾਂ ਜੋ ਪੰਜਾਬ ਦੇ ਲੋਕ ਮੁੱਦਿਆਂ ਨੂੰ ਉਠਾਇਆ ਜਾ ਸਕੇ। ਉਨ੍ਹਾਂ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ 1 ਜੂਨ ਨੂੰ ਤੱਕੜੀ ਦੇ ਚੋਣ ਨਿਸ਼ਾਨ ਤੇ ਮੋਹਰਾਂ ਲਾ ਕੇ ਉਹਨਾਂ ਨੂੰ ਕਾਮਯਾਬ ਬਣਾਇਆ ਜਾਵੇ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਉਡੀਕ ਰਹੇ ਹਨ, ਜਿਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ। ਉਹਨਾਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਹੀ ਸ਼੍ਰੋਮਣੀ ਅਕਾਲੀ ਦਲ ਦਾ ਇੱਕੋ ਇਕ ਏਜੰਡਾ ਹੈ।