ਜਲੰਧਰ /ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਕੱਲ੍ਹ ਦਿਨ ਐਤਵਾਰ ਨੂੰ ਰੈਸਟ ਹਾਊਸ ਫਗਵਾੜਾ ਵਿਖੇ ਸਵੇਰੇ 10 ਵਜੇ ਹੋਵੇਗੀ ਜਿਸ ਵਿੱਚ ਲਗਭਗ ਪੰਜਾਬ ਦੇ ਵੱਖ ਵੱਖ 15 ਜ਼ਿਲਿਆਂ ਤੋਂ ਜੁਝਾਰੂ ਆਗੂਆਂ ਦੇ ਵਫਦ ਦੇ ਆਉਣ ਸਬੰਧੀ ਜਾਣਕਾਰੀ ਦਿੰਦਿਆਂ ਮੀਤ ਪ੍ਰਧਾਨ ਰਾਮ ਲੁਭਾਇਆ ਜਲੰਧਰ,ਗੁਰਿੰਦਰ ਸਿੰਘ ਢਿੱਲੋਂ ਪ੍ਰਧਾਨ ਗੁਰਦਾਸਪੁਰ, ਸਲਾਹਕਾਰ ਸੋਨੂੰ ਜੋਹਲ ਅੰਮ੍ਰਿਤਸਰ, ਲਖਬੀਰ ਚੱਕ ਸਿਕੰਦਰ ਤਰਨਤਾਰਨ, ਅਤੇ ਇਸਤਰੀ ਵਿੰਗ ਦੀ ਪ੍ਰਧਾਨ ਸ੍ਰੀਮਤੀ ਦਵਿੰਦਰ ਕੌਰ ਫਗਵਾੜਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਦਿਵਿਆਂਗ ਵਿਅਕਤੀਆਂ ਦੀਆਂ ਲਟਕਦੀਆਂ ਮੰਗਾਂ ਅਤੇ ਅਗਲੇਰੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਲਈ ਇਹ ਹੰਗਾਮੀ ਮੀਟਿੰਗ ਬੁਲਾਈ ਗਈ ਹੈ। ਆਗੂਆਂ ਨੇ ਦੱਸਿਆ ਕਿ ਅਨੇਕਾਂ ਮੀਟਿੰਗਾਂ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾ ਦੀ ਰਾਹਤ ਲਈ ਯੋਗ ਕਦਮ ਨਹੀਂ ਚੁੱਕੇ ਜਾ ਰਹੇ ਜਿਸ ਕਾਰਨ ਦਿਵਿਆਂਗ ਵਿਅਕਤੀਆਂ ਵਿੱਚ ਭਾਰੀ ਨਿਰਾਸ਼ਤਾ ਪਾਈ ਜਾ ਰਹੀ ਹੈ ਅਤੇ ਦਿਨ ਬ ਦਿਨ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਦਿਵਿਆਂਗ ਵਿਅਕਤੀਆਂ ਨਾਲ਼ ਧੱਕੇਸ਼ਾਹੀ ਦੀਆਂ ਖਬਰਾਂ ਪੜ੍ਹਨ ਲਈ ਆਮ ਹੀ ਮਿਲ ਰਹੀਆਂ ਹਨ ਜੋ ਸਿੱਧ ਕਰਦੀਆਂ ਹਨ ਕਿ ਦਿਵਿਆਂਗ ਵਿਅਕਤੀਆਂ ਲਈ ਬਣਾਏ ਕਾਨੂੰਨ ਦਾ ਕਿਸੇ ਨੂੰ ਕੋਈ ਡਰ ਨਹੀਂ ਹੈ। ਇਸ ਮੀਟਿੰਗ ਵਿੱਚ ਲਖਵੀਰ ਸਿੰਘ ਸੈਣੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਣਗੇ