ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਖਾਲਸਾ ਰਾਜ ਦੇ ਸੰਸਥਾਪਕ ਅਤੇ ਮਹਾਨ ਯੋਧੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ, ਜਿੰਨਾਂ ਨੂੰ ਸਮੇਂ ਦੀ ਜ਼ਾਲਮ ਮੁਗਲ ਸਰਕਾਰ ਨੇ ਘੋਰ ਤਸੀਹੇ ਦੇ ਕੇ ਸ਼ਹੀਦ ਕੀਤਾ ਸੀ, ਦਾ ਸ਼ਹੀਦੀ ਦਿਹਾੜਾ ਸਥਾਨਕ ਗੁਰਦੁਆਰਾ ਨਾਨਕਸਰ, ਟੈਚੀ ਵਾਲੀ ਗਲੀ, ਸੈਦਾਂ ਗੇਟ ਵਿਖੇ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਪੰਥ ਦੀ ਸਤਿਕਾਰਯੋਗ ਸ਼ਖ਼ਸੀਅਤ ਮਾਤਾ ਵਿਪਨਪ੍ਰੀਤ ਕੌਰ ਲੁਧਿਆਣੇ ਵਾਲਿਆਂ ਦੇ ਮਾਰਗਦਰਸ਼ਨ ਹੇਠ ਹੋਏ ਸਮਾਗਮ ਦੇ ਆਰੰਭ ਵਿੱਚ ਮਾਤਾ ਸੰਤੋਖ ਕੌਰ ਦੇ ਜਥੇ ਵਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਸ਼ਬਦ ਗਾਇਨ ਕੀਤੇ ਗਏ, ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਜਸਪਾਲ ਸਿੰਘ ਹੁਰਾਂ ਦੇ ਜਥੇ ਨੇ ਜ਼ੋਸ਼ੀਲੇ ਕੀਰਤਨ ਦੁਆਰਾ ਸੰਗਤਾਂ ਸਨਮੁੱਖ ਹਾਜ਼ਰੀ ਭਰੀ ਅਤੇ ਉਨ੍ਹਾਂ ਨੇਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਸੰਗਤਾਂ ਨਾਲ ਪਾਉਂਦਿਆਂ ਗੁਰੂ ਅਤੇ ਗੁਰਬਾਣੀ ਦੇ ਧਾਰਨੀ ਹੋਣ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਸਟੇਜ ਸੰਚਾਲਨ ਦੀ ਸੇਵਾ ਐਡਵੋਕੇਟ ਗੁਰਵਿੰਦਰ ਸਿੰਘ ਪਰੂਥੀ ਨੇ ਬਾਖੂਬੀ ਨਿਭਾਈ। ਪ੍ਰਬੰਧਕੀ ਸੇਵਾਵਾਂ ਦੀ ਜ਼ਿਮੇਵਾਰੀ ਦਮਨਜੀਤ ਸਿੰਘ ਪਰੂਥੀ, ਗਗਨਜੀਤ ਸਿੰਘ ਅਤੇ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਕਮੇਟੀ ਦੇ ਸੇਵਾਦਾਰ ਤਨਦੇਹੀ ਨਾਲ ਨਿਭਾਅ ਰਹੇ ਸਨ। ਸਮਾਗਮ ਵਿੱਚ ਸ਼ਾਮਲ ਹੋਣ ਲਈ ਯੂ ਕੇ ਤੋਂ ਪੁੱਜੇ ਭਾਈ ਬਬਰ ਸ਼ੇਰ ਸਿੰਘ, ਮੈਕਸੀਕੋ ਤੋਂ ਆਏ ਭਾਈ ਸ਼ਮਸ਼ੇਰ ਸਿੰਘ ਅਤੇ ਚਿੰਤਕ ਰਕੇਸ਼ ਮਾਹੀ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਭਾਈ ਬਖਸ਼ੀਸ਼ ਸਿੰਘ,ਪਰਮਿੰਦਰ ਸਿੰਘ, ਇਛਪ੍ਰਨੀਤ ਸਿੰਘ, ਗੁਰਪ੍ਰੀਤ ਸਿੰਘ ਕਾਕੂ, ਤਰੁਨਪ੍ਰੀਤ ਸਿੰਘ ਆਦਿ ਵੀ ਸੇਵਾਵਾਂ ਨਿਭਾਅ ਰਹੇ ਸਮਾਪਤੀ ਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।


