ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਜਲੰਧਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੀ ਦਿਸ਼ਾ ਵਿੱਚ ਇਕ ਅਹਿਮ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਖਾਲੀ ਪਲਾਟਾਂ ‘ਚ ਕੂੜਾ ਸੁੱਟਣ ਨਾਲ ਸਬੰਧਤ ਸੂਚਨਾ ਦੇਣ ਲਈ ਡੀਸੀ ਦਫ਼ਤਰ ਐਕਸ਼ਨ ਹੈਲਪਲਾਈਨ ਵਟਸਐਪ ਨੰਬਰ 96462-22555 ਜਾਰੀ ਕੀਤਾ ਗਿਆ ਹੈ। ਨਾਗਰਿਕ ਹੁਣ ਉਨ੍ਹਾਂ ਪਲਾਟਾਂ ਦਾ ਸਥਾਨ, ਪਤਾ ਅਤੇ ਤਸਵੀਰਾਂ ਭੇਜ ਸਕਦੇ ਹਨ, ਜਿੱਥੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਤੋਂ ਬਾਅਦ ਸਬੰਧਤ ਅਥਾਰਟੀ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਵਸਨੀਕ ਆਪਣੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ, ਜਿਨ੍ਹਾਂ ਦੀ ਸਬੰਧਤ ਅਧਿਕਾਰੀਆਂ ਵੱਲੋਂ ਸਮੀਖਿਆ ਕੀਤੀ ਜਾਵੇਗੀ ਅਤੇ ਤੁਰੰਤ ਹੱਲ ਕੀਤਾ ਜਾਵੇਗਾ।
