ਚੰਡੀਗੜ੍ਹ (ਪੰਜਾਬ ਦੈਨਿਕ ਨਿਊਜ਼) ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਦਭਾਰ ਸੰਭਾਲਣ ਦੇ ਉਪਲੱਖ ਵਿੱਚ ਜਲੰਧਰ ਸਿਟੀ ਮੰਡਲ 17 ਦੇ ਪ੍ਰਧਾਨ ਸਾਗਰ ਜਾਰਜ ਨੇ ਆਪਣੇ ਨਿਸ਼ਠਾਵਾਨ ਸੈਂਕੜੇ ਕਾਰਜਕਰਤਿਆਂ ਦੇ ਨਾਲ ਦਰਜਨਾਂ ਗੱਡੀਆਂ ਦੇ ਕਾਫਲੇ ਵਿੱਚ ਪਹੁੰਚ ਕੇ ਹਾਰਦਿਕ ਵਧਾਈ ਦਿੱਤੀ।ਇਹ ਭਾਜਪਾ ਦੀ ਮਜ਼ਬੂਤ ਸੰਸਥਾਗਤ ਤਾਕਤ ਅਤੇ ਕਾਰਜਕਰਤਿਆਂ ਦੇ ਸਮਰਪਣ ਦਾ ਪ੍ਰਤੀਕ ਹੈ। ਸਾਗਰ ਜਾਰਜ ਨੇ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਅਸ਼ਵਨੀ ਸ਼ਰਮਾ ਨੂੰ ਭਾਜਪਾ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਹੋਣ ‘ਤੇ ਦਿਲੋਂ ਵਧਾਈ ਦਿੱਤੀ।ਉਨ੍ਹਾਂ ਦੀ ਅਗਵਾਈ ਹੇਠ, ਭਾਜਪਾ ਪੰਜਾਬ ਵਿੱਚ ਹੋਰ ਮਜ਼ਬੂਤ ਹੋਵੇਗੀ, ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ 2027 ਵਿੱਚ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਏਗੀ।ਉਨ੍ਹਾਂ ਦੀ ਨਵੀਂ ਭੂਮਿਕਾ ਲਈ ਕੋਟਿ ਕੋਟਿ ਸ਼ੁਭਕਾਮਨਾਵਾਂ! ਖਾਸ ਤੌਰ ‘ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਰਾਸ਼ਟਰੀ ਸਕੱਤਰ ਭਾਜਪਾ ਨਰਿੰਦਰ ਸਿੰਘ ਰੈਣਾ,ਰਾਜ ਸਭਾ ਮੈਂਬਰ ਸਰਦਾਰ ਸਤਨਾਮ ਸਿੰਘ ਸੰਧੂ, ਮੈਂਬਰ ਪਾਰਲੀਮੈਂਟਰੀ ਬੋਰਡ ਇਕਬਾਲ ਸਿੰਘ ਲਾਲਪੁਰਾ, ਸੂਬਾ ਜਨਰਲ ਸਕੱਤਰ (ਸੰਗਠਨ) ਸ਼੍ਰੀ ਮੰਥਰੀ ਸ੍ਰੀਨਿਵਾਸੁਲੂ, ਅਤੇ ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ, ਵਿਜੇ ਸਾਂਪਲਾ, ਸ਼ਵੇਤ ਮਲਿਕ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ। ਇਸ ਇਤਿਹਾਸਕ ਮੌਕੇ ‘ਤੇ ਸਾਡੇ ਨਾਲ ਮੌਜੂਦ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਅਤੇ ਸੋਮਪ੍ਰਕਾਸ਼, ਸਾਬਕਾ ਡਿਪਟੀ ਸਪੀਕਰ ਲੋਕ ਸਭਾ ਚਰਨਜੀਤ ਸਿੰਘ ਅਟਵਾਲ, ਸਾਬਕਾ ਵਾਈਸ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਸਰਦਾਰ ਮਨਜੀਤ ਸਿੰਘ ਰਾਏ, ਸਾਬਕਾ ਮੰਤਰੀ ਮਨਪ੍ਰੀਤ ਬਾਦਲ,ਤਿਕਸ਼ਨ ਸੂਦ,ਸੁਰਜੀਤ ਜਿਆਣੀ, ਰਾਣਾ ਗੁਰਮੀਤ ਸਿੰਘ ਸੋਢੀ,ਦਿਨੇਸ਼ ਬੱਬੂ,ਸੁਸ਼ੀਲ ਰਿੰਕੂ ਅਤੇ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ , ਸੀਮਾ ਦੇਵੀ, ਸ਼ੀਤਲ ਅੰਗੁਰਾਲ, ਫਤਿਹ ਜੰਗ ਬਾਜਵਾ,ਅਰਵਿੰਦ ਖੰਨਾ , ਸਰਬਜੀਤ ਸਿੰਘ ਮੱਕੜ, ਅਤੇ ਅਸ਼ਵਨੀ ਸੇਖੜੀ ਵਿਸ਼ੇਸ਼ ਵਿਸ਼ੇਸ਼ ਤੌਰ ਤੇ ਮੌਜੂਦ ਸੀ|
