ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਜਲੰਧਰ ‘ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ 6 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਮਿਊਂਸੀਪਲ ਕਾਰਪੋਰੇਸ਼ਨ ਜਲੰਧਰ ਦੀ ਹੱਦ ਅਧੀਨ ਪੈਂਦੇ ਸਕੂਲ, ਕਾਲਜ ਅਤੇ ਆਈ.ਟੀ.ਆਈਜ਼ (ਸਰਕਾਰੀ ਅਤੇ ਪ੍ਰਾਈਵੇਟ) ਵਿੱਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
