


ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਜਗਤ ਗੁਰੂ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ਵਿੱਚ ਜਲੰਧਰ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ ਵਲੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਬੀਤੀ ਰਾਤ ਪੰਜਾਬ ਅਤੇ ਹਰਿਆਣਾ ਬਾਰ ਕੋਂਸਲ ਦੀਆਂ ਆ ਰਹੀਆਂ ਸੰਭਾਵੀ ਚੋਣਾਂ ਵਿੱਚ ਕਿਸਮਤ ਅਜਮਾਈ ਕਰ ਰਹੀ ਜ਼ਿਲਾ ਬਾਰ ਐਸੋਸੀਏਸ਼ਨ ਦੀ ਸਰਗਰਮ ਮੈਂਬਰ ਐਡਵੋਕੇਟ ਨਿਮਰਤਾ ਗਿੱਲ ਗੁਰੂ ਚਰਨਾਂ ਵਿੱਚ ਨਤਮਸਤਕ ਹੋਈ। ਉਨ੍ਹਾਂ ਨੇ ਇਸ ਮੌਕੇ ਸਮੁੱਚੇ ਸਿੱਖ ਜਗਤ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਦੇ ਨਾਲ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਕਰਮਪਾਲ ਸਿੰਘ ਗਿੱਲ ਅਤੇ ਸਾਬਕਾ ਕਾਰਜਕਾਰਣੀ ਮੈਂਬਰ ਐਡਵੋਕੇਟ ਗੁਰਵਿੰਦਰ ਸਿੰਘ ਪਰੂਥੀ ਵੀ ਹਾਜ਼ਰ ਸਨ। ਪ੍ਰਬੰਧਕ ਕਮੇਟੀ ਵੱਲੋਂ ਗੁਰਮੀਤ ਸਿੰਘ ਬਿੱਟੂ ਜਨਰਲ ਸਕੱਤਰ ਗੁਰੂਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਨੇ ਸ਼ੁਭ ਇਛਾਵਾਂ ਦੇ ਰੂਪ ਵਿੱਚ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਮਿਸ ਗਿੱਲ ਨੂੰ ਇੰਟਰਨੈਸ਼ਨਲ ਸਿੱਖ ਕੋਂਸਲ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਲਗਾਏ ਗਏ ਸਵਾਗਤੀ ਪੰਡਾਲ ਵਿੱਚ ਪੁੱਜਣ ਤੇ ਵੀ ਕੋਂਸਲ ਦੇ ਮੁਖੀ ਮਨਦੀਪ ਸਿੰਘ ਮਿੱਠੂ, ਸੁਰਿੰਦਰ ਪਾਲ ਸਿੰਘ ਗੋਲਡੀ, ਐਡਵੋਕੇਟ ਮਨਪ੍ਰੀਤ ਸਿੰਘ ਗਾਬਾ, ਐਡਵੋਕੇਟ ਸਤਿੰਦਰਪਾਲ ਸਿੰਘ ਛਾਬੜਾ ਅਤੇ ਹੋਰਾਂ ਨੇ ਸਿਰਪਾਉ ਦੇ ਕੇ ਸਨਮਾਨਿਤ ਕੀਤਾ। 
