

ਜਲੰਧਰ 28 ਜਨਵਰੀ (ਪੰਜਾਬ ਦੈਨਿਕ ਨਿਊਜ਼) ਦਿਹਾਤੀ ਮਜ਼ਦੂਰ ਸਭਾ ਦੀ ਕਾਰਜਕਾਰਨੀ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ ਹੋਈ। ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਨੇ ਦੇਸ਼ ਦੇ ਮੌਜੂਦਾ ਹਾਲਾਤਾਂ ਤੇ ਚਾਨਣਾ ਪਾਇਆ।ਮੀਟਿੰਗ ਦੇ ਫੈਸਲੇ ਨੂੰ ਪ੍ਰੈੱਸ ਜਾਰੀ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਬਲਦੇਵ ਸਿੰਘ ਨੂਰਪੁਰੀ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਬਣਾਉਣ, ਪ੍ਰਸਤਾਵਤ ਬਿਜਲੀ ਸੋਧ ਬਿੱਲ 2025 ਲਿਆਉਣ,ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਕੇ ਚਾਰ ਕੋਡ ਬਣਾਉਣ, ਪਬਲਿਕ ਸੈਕਟਰ ਦੇ ਅਦਾਰਿਆਂ ਦਾ ਨਿੱਜੀਕਰਨ ਵਿਰੁੱਧ ਅਤੇ ਹੱਕੀ ਤੇ ਜਾਇਜ਼ ਮੰਗਾਂ ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨਾਂ ਪੰਜ ਹਜ਼ਾਰ ਰੁਪਏ ਕਰਨ, ਔਰਤਾਂ ਲਈ ਐਲਾਨ ਕੀਤਾ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ,ਬੇਘਰਿਆਂ ਨੂੰ 10 -10 ਮਰਲੇ ਦੇ ਪਲਾਟ ਤੇ ਮਕਾਨ ਬਣਾਉਣ ਲਈ 5 ਲੱਖ ਰੁਪਏ ਦੀ ਗਰਾਂਟ ਦੇਣ, ਮਜ਼ਦੂਰਾਂ ਸਿਰ ਚੜਿਆ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ ਮੁਆਫ਼ ਕਰਨ,ਜਨਤਕ ਵੰਡ ਪ੍ਰਣਾਲੀ ਰਾਹੀਂ ਸਰਕਾਰੀ ਡਿਪੂਆਂ ਤੋਂ ਰਸੋਈ ਵਿੱਚ ਵਰਤੀਆਂ ਜਾਣ ਵਾਲੀਆਂ ਵਸਤਾਂ ਸਸਤੇ ਭਾਅ ਤੇ ਮੁੱਹਈਆਂ ਕਰਵਾਉਣ ਅਤੇ ਲੋੜਵੰਦਾਂ ਦੇ ਕੱਟੇ ਰਾਸ਼ਨ ਕਾਰਡ ਬਹਾਲ ਕੀਤੇ, ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕਰਨ, ਸੰਘਰਸ਼ਾਂ ਦੌਰਾਨ ਮਜ਼ਦੂਰਾਂ ਕਿਸਾਨਾਂ ਤੇ ਬਣਾਏ ਸਾਰੇ ਕੇਸ ਖਤਮ ਕਰਨ, ਭੂਮੀ ਸੁਧਾਰ ਕਾਨੂੰਨ ਲਾਗੂ ਕਰਕੇ ਵਾਧੂ ਜ਼ਮੀਨ ਬੇਜ਼ਮੀਨੇ ਕਿਰਤੀਆਂ ਵਿੱਚ ਵੰਡਣ ,ਪੰਚਾਇਤੀ ਜ਼ਮੀਨ ਵਿਚੋਂ ਤੀਸਰਾ ਹਿੱਸਾ ਸਮੁੱਚੇ ਐੱਸ. ਸੀ. ਭਾਈਚਾਰੇ ਨੂੰ ਘੱਟ ਰੇਟ ਤੇ ਦੇਣਾ ਯਕੀਨੀ ਬਣਾਉਣ ਆਦਿ ਦੀ ਪ੍ਰਾਪਤੀ ਲਈ 8 ਅਪਰੈਲ ਜਲੰਧਰ ਵਿੱਚ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਜਿਸ ਦੀ ਤਿਆਰੀ ਲਈ 11 ਤੋਂ 23 ਫਰਵਰੀ ਤੱਕ ਜ਼ਿਲਿਆਂ ਵਿਚ ਜਨਰਲਬਾਡੀ ਮੀਟਿੰਗਾਂ ਕਰਕੇ ਤਿਆਰੀਆਂ ਕਰਨ ਲਈ ਮੁਹਿੰਮ ਤੇਜ਼ ਕਰਨ ਦਾ ਸੱਦਾ ਦਿੱਤਾ ਅਤੇ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਵਿੱਚ ਦਿਹਾਤੀ ਮਜ਼ਦੂਰ ਸਭਾ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ।
MUNISH TOKHI