

ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਜਲੰਧਰ ਦੇ ਪ੍ਰਸਿੱਧ ਕਾਂਗਰਸੀ ਨੇਤਾ ਮਨੋਜ ਮਲਹੋਤਰਾ (ਮੰਨੂ ਬੜਿੰਗ) ਦਾ ਦੇਹਾਂਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ I ਪ੍ਰਾਪਤ ਜਾਣਕਾਰੀ ਅਨੁਸਾਰ ਕੱਲ ਦੇ ਰਾਤ ਤੱਕ ਆਪਣੀ ਬੇਟੀ ਦਾ ਜਨਮ ਦਿਨ ਮਨਾਉਣ ਤੋਂ ਬਾਅਦ ਸਵੇਰੇ 4 ਵਜੇ ਦੇ ਕਰੀਬ ਅਟੈਕ ਹੋਣ ਨਾਲ ਮੰਨੂ ਦੀ ਮੌਤ ਹੋ ਗਈ| ਮੌਤ ਦੀ ਖਬਰ ਤੋਂ ਬਾਅਦ ਦੁੱਖ ਦਾ ਪ੍ਰਗਟਾਵਾ ਕਰਨ ਲਈ ਰਾਜਨੀਤਿਕ,ਧਾਰਮਿਕ ਅਤੇ ਸਮਾਜਿਕ ਲੋਕਾਂ ਨੇ ਆਉਣਾ ਸ਼ੁਰੂ ਕਰ ਦਿੱਤਾ I ਪ੍ਰਾਪਤ ਜਾਣਕਾਰੀ ਅਨੁਸਾਰ 12 ਵਜੇ ਜਲੰਧਰ ਕੈਂਟ ਦੇ ਦੀਪ ਨਗਰ,ਰਾਮ ਬਾਗ ਸ਼ਮਸ਼ਾਨ ਘਾਟ ਵਿੱਚ ਮੰਨੂ ਬੜਿੰਗ ਦਾ ਸੰਸਕਾਰ ਕੀਤਾ ਜਾਵੇਗਾ।
