ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵੱਲੋਂ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਏ.ਡੀ.ਸੀ. ਜਰਨਲ ਅਮਨਿੰਦਰ ਕੌਰ ਬਰਾੜ ਨੂੰ ਦਿੱਤਾ ਗਿਆ। ਮੰਗ ਪੱਤਰ ਵਿੱਚ 01-05-2026 ਨੂੰ ਸੱਦੇ ਗਏ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਵਰਤਾਅ ‘ਤੇ ਸਵਾਲ ਉਠਾਏ ਗਏ। ਕਾਂਗਰਸ ਆਗੂਆਂ ਨੇ ਦੋਸ਼ ਲਾਇਆ ਕਿ ਮਜ਼ਦੂਰ ਦਿਵਸ ਦੇ ਮੌਕੇ ‘ਤੇ ਬੁਲਾਏ ਗਏ ਇਸ ਸੈਸ਼ਨ ਵਿੱਚ ਆਮ ਲੋਕਾਂ ਲਈ ਕੋਈ ਵੱਡਾ ਐਲਾਨ ਕਰਨ ਦੀ ਬਜਾਏ, ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਗਈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਖੁਦ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾ ਰਹੀ ਹੈ, ਤਾਂ ਇਸ ਤਰ੍ਹਾਂ ਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ। ਕਾਂਗਰਸ ਨੇ ਗਵਰਨਰ ਕੋਲ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਸਦਨ ਦੀ ਪਵਿੱਤਰਤਾ ਬਰਕਰਾਰ ਰਹੇ। ਇਸ ਮੌਕੇ ‘ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਰਜਿੰਦਰ ਬੇਰੀ, ਅਵਤਾਰ ਸਿੰਘ ਜੂਨੀਅਰ, ਸੁਖਵਿੰਦਰ ਸਿੰਘ ਕੋਟਲੀ ਸਮੇਤ ਕਈ ਹੋਰ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।



