ਢਿੱਲਵਾਂ (ਜਲੰਧਰ ਪੰਜਾਬ ਦੈਨਿਕ ਨਿਊਜ਼) ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਢਿੱਲਵਾਂ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਖੇਤਰਾਂ ਵਿੱਚ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਤਹਿਤ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਦੱਸਇਆ ਕਿ ਟੀਮ ਵਿੱਚ ਬਲਾਕ ਢਿੱਲਵਾਂ ਦੇ ਸਮੂਹ ਸਿਹਤ ਸੁਪਰਵਾਈਜ਼ਰ, ਸਮੂਹ ਐਮ.ਪੀ.ਐਚ.ਡਬਲਿਓ ਅਤੇ ਏ.ਐਨ.ਐਮਾਂ ਹਾਜ਼ਰ ਸਨ। ਸਿਹਤ ਵਿਭਾਗ ਦੀ ਟੀਮ ਵੱਲੋਂ ਬਲਾਕ ਢਿੱਲਵਾਂ ਦੇ ਵੱਖ-ਵੱਖ ਪਿੰਡਾਂ ਵਿੱਚ ਡੇਂਗੂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਢਿੱਲਵਾਂ, ਸੁਭਾਨਪੁਰ, ਨਡਾਲਾ ਅਤੇ ਭੁੱਲਥ ਸੈਕਟਰ ਦੇ ਵੱਖ-ਵੱਖ ਪਿੰਡਾਂ ਵਿੱਚ ਆਮ ਲੋਕਾਂ ਨੂੰ ਡੇਂਗੂ ਸਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਸਾਫ-ਸਫਾਈ ਦੇ ਨਾਲ-ਨਾਲ ਅਤੇ ਸਾਰੀਆਂ ਦੇ ਸਹਿਯੋਗ ਨਾਲ ਹੀ ਡੇਂਗੂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਇਸ ਦੌਰਾਨ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਸੈਲਫ ਮੈਡੀਕੇਸ਼ਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦੇ ਲੱਛਣ ਦਿਸਣ ‘ਤੇ ਤੁਰੰਤ ਸਰਕਾਰੀ ਹਸਪਤਾਲ ਵਿੱਚ ਜਾ ਕਿ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਯੋਗ ਇਲਾਜ ਕੀਤਾ ਜਾ ਸਕੇ। ਸਿਹਤ ਵਿਭਾਗ ਦੀ ਟੀਮ ਵੱਲੋਂ ਉੱਥੇ ਮੌਜੂਦ ਵਿਅਕਤੀਆਂ ਨੂੰ ਡੇਂਗੂ ਦੇ ਲੱਛਣ ਅਤੇ ਡੇਂਗੂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਇਸ ਸਬੰਧੀ ਵਿਸਥਾਰ ਨਾਲ ਦੱਸਿਆ। ਸਿਹਤ ਸੁਪਰਵਾਈਜਰ ਸਰਬਜੀਤ ਸਿੰਘ, ਜਸਵਿੰਦਰ ਸਿੰਘ ਨਡਾਲਾ, ਪ੍ਰਗਟ ਸਿੰਘ ਸੁਭਾਨਪੁਰ ਨੇ ਕਿਹਾ ਕਿ ਡੇਂਗੂ ਰੋਕਥਾਮ ‘ਚ ਸਵੱਛਤਾ ਭਾਵ ਘਰਾਂ ਦੇ ਅੰਦਰ ਅਤੇ ਆਲੇ – ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਅਤੇ ਡੇਂਗੂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕਿ ਵੀ ਡੇਂਗੂ ਬੁਖ਼ਾਰ ਦੇ ਲੱਛਣਾਂ, ਡੇਂਗੂ ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ, ਖਾਲੀ ਡਰਮਾਂ, ਭਾਂਡੀਆ ਜਾਂ ਹੋਰ ਕਿਸੇ ਵੀ ਚੀਜ਼ ਵਿੱਚ ਅਤੇ ਛੱਤਾਂ ‘ਤੇ ਵਾਧੂ ਪਾਣੀ ਖੜਾ ਨਾ ਹੋਣ ਦੇਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਸਾਰਿਆਂ ਨੂੰ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਡੇਂਗੂ ਰੋਕਥਾਮ ਟੀਮ ਵਿੱਚ ਐਮ.ਪੀ.ਐਚ.ਡਬਲਿਓ ਸੁਖਦੇਵ ਸਿੰਘ, ਸਤਨਾਮ ਸਿੰਘ, ਅਰੁਣ ਕੁਮਾਰ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਸੰਜੀਵ ਕੁਮਾਰ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ 👉
– ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
-ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ।
– ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ ।
ਡੇਂਗੂ ਦੇ ਲੱਛਣ ਕਿ ਹਨ 👉
– ਠੰਡ ਨਾਲ ਬੁਖ਼ਾਰ ਦਾ ਚੜਨਾ
– ਸਿਰ, ਅੱਖਾਂ, ਜੋੜਾਂ ਅਤੇ ਸਰੀਰ `ਚ ਦਰਦ
– ਭੁੱਖ ਘੱਟ ਲਗਣਾ ਜਾਂ ਦਸਤ ਹੋਣਾ
ਡੇਂਗੂ ਰੋਕਥਾਮ ਲਈ ਕਿ ਕਰੀਏ 👉
– ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ `ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।
– ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ
– ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਨ।



MUNISH TOKHI