

ਜਲੰਧਰ ਕੈਂਟ / ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਜਲੰਧਰ ਕੈਂਟ ਦੇ ਗਗਨ ਪੈਲੇਸ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ S.I.R. (Special Intensive Revision) ਫੇਜ਼-2 ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਪੰਜਾਬ ਵਿੱਚ S.I.R. ਤਹਿਤ ਵੋਟਰ ਸੂਚੀਆਂ ਦੀ ਜਾਂਚ ਅਤੇ ਸੋਧ ਦੀ ਪ੍ਰਕਿਰਿਆ ਚੱਲ ਰਹੀ ਹੈ। (Jalandhar Web Portal) ਮੀਟਿੰਗ ਵਿੱਚ ਭਾਜਪਾ ਦੇ ਸਟੇਟ ਜਨਰਲ ਸਕੱਤਰ ਅਨਿਲ ਸਰੀਨ, ਹਲਕਾ ਇੰਚਾਰਜ ਜਲੰਧਰ ਕੈਂਟ ਸਰਬਜੀਤ ਸਿੰਘ ਮੱਕੜ, ਜਗਬੀਰ ਸਿੰਘ ਬਰਾੜ, ਮੰਡਲ ਪ੍ਰਧਾਨ ਮਨੀਸ਼ਾ ਜੈਨ ਸਮੇਤ ਭਾਰਤੀ ਜਨਤਾ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂਆਂ ਅਤੇ ਵਰਕਰਾਂ ਨੇ ਮੁੱਖ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ S.I.R. ਫੇਜ਼-2 ਨਾਲ ਜੁੜੇ ਵੱਖ-ਵੱਖ ਪੱਖਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਟੀ ਆਗੂਆਂ ਵੱਲੋਂ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਸਰਗਰਮ ਰਹਿੰਦਿਆਂ ਲੋਕਾਂ ਤੱਕ ਪਹੁੰਚ ਬਣਾਉਣ ਅਤੇ S.I.R. ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਗਿਆ।ਮੀਟਿੰਗ ਦੌਰਾਨ ਭਾਜਪਾ ਵਰਕਰਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਸਰਗਰਮ ਬਣਾਉਣ ਲਈ ਵੀ ਵਿਚਾਰ ਸਾਂਝੇ ਕੀਤੇ। ਸਮੂਹ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਵੱਲੋਂ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਅਤੇ ਇਕਜੁੱਟਤਾ ਨਾਲ ਨਿਭਾਉਣ ਦਾ ਸੰਕਲਪ ਲਿਆ।ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਵਰਕਰਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਗੱਲਾਂ ਅਤੇ ਸੁਝਾਅ ਵੀ ਸੁਣੇ ਗਏ। ਮੀਟਿੰਗ ਦੌਰਾਨ ਭਾਜਪਾ ਵਰਕਰਾਂ ਵਿੱਚ ਪੂਰਾ ਉਤਸ਼ਾਹ ਅਤੇ ਇਕਜੁੱਟਤਾ ਦੇਖਣ ਨੂੰ ਮਿਲੀ।
