


ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਜਲੰਧਰ ਸੈਂਟਰਲ ਹਲਕੇ ਅਧੀਨ ਆਉਂਦੇ ਵਾਰਡ ਨੰਬਰ 25 ਦੇ ਮੁਹੱਲਾ ਚਹਾਰ ਬਾਗ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਇਲਾਕਾ ਕੌਂਸਲਰ ਸ਼੍ਰੀਮਤੀ ਉਮਾ ਬੇਰੀ ਅਤੇ ਸਾਬਕਾ ਵਿਧਾਇਕ ਤੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਵੱਲੋਂ ਕੀਤਾ ਗਿਆ। ਇਸ ਮੌਕੇ ਮੁਹੱਲਾ ਨਿਵਾਸੀ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਮੌਜੂਦ ਰਹੇ। ਇਸ ਮੌਕੇ ਰਜਿੰਦਰ ਬੇਰੀ ਨੇ ਦੱਸਿਆ ਕਿ ਚਹਾਰ ਬਾਗ ਦੀਆਂ ਗਲੀਆਂ ਦੇ ਨਿਰਮਾਣ ਦਾ ਕੰਮ 28 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਪਹਿਲਾਂ ਇਸ ਕੰਮ ਦਾ ਉਦਘਾਟਨ ਕੀਤੇ ਜਾਣ ਸਮੇਂ ਇਲਾਕਾ ਕੌਂਸਲਰ ਨੂੰ ਜਾਣਕਾਰੀ ਨਹੀਂ ਦਿੱਤੀ ਗਈ। ਰਜਿੰਦਰ ਬੇਰੀ ਨੇ ਕਿਹਾ ਕਿ ਨਗਰ ਨਿਗਮ ਦੇ ਪ੍ਰੋਟੋਕਾਲ ਅਨੁਸਾਰ ਕਿਸੇ ਵਾਰਡ ਵਿੱਚ ਵਿਕਾਸ ਕਾਰਜ ਦੇ ਉਦਘਾਟਨ ਸਬੰਧੀ ਸਬੰਧਤ ਵਾਰਡ ਕੌਂਸਲਰ ਨੂੰ ਜਾਣਕਾਰੀ ਦੇਣਾ ਲਾਜ਼ਮੀ ਹੈ। ਉਨ੍ਹਾਂ ਨਗਰ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਕਿ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਐਸ.ਡੀ.ਓ. ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।ਇਸ ਮੌਕੇ ਪ੍ਰਿਤਪਾਲ ਸਿੰਘ ਨੌਟੀ, ਪੱਪੀ ਭਾਟੀਆ, ਸਾਹਿਲ ਭਾਟੀਆ, ਸੁਨੀਲ ਦਕੋਹਾ, ਪ੍ਰਦੀਪ ਸ਼ੁਕਲਾ, ਅਮਿਤ ਸਹਿਗਲ, ਸੰਜੇ ਕੋਛੜ, ਮਿੰਟਾ, ਅਭਿਸ਼ੇਕ ਬਖਸ਼ੀ, ਬਾਵਾ ਸਿੰਘ, ਇੰਦਰਜੀਤ ਸਿੰਘ ਸਮੇਤ ਹੋਰ ਇਲਾਕਾ ਨਿਵਾਸੀ ਮੌਜੂਦ ਸਨ।
MUNISH TOKHI