


ਜਲੰਧਰ ਕੈਂਟ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਆਮ ਆਦਮੀ ਪਾਰਟੀ ਜਲੰਧਰ ਕੈਂਟ ਦੀ ਹਲਕਾ ਇੰਚਾਰਜ ਮੈਡਮ ਰਾਜਵਿੰਦਰ ਥਿਆੜਾ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਆਤਮਪ੍ਰਕਾਸ਼ ਬਬਲੂ, ਸਮੂਹ ਬਲਾਕ ਪ੍ਰਧਾਨਾਂ, ਬੂਥ ਇੰਚਾਰਜਾਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਸਬੰਧੀ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਮੀਟਿੰਗ ਦੌਰਾਨ ਸਰਕਾਰ ਦੀਆਂ ਯੋਜਨਾਵਾਂ ਅਤੇ ਪ੍ਰਾਪਤੀਆਂ ਬਾਰੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਸੰਗਠਨਾਤਮਕ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ’ਤੇ ਵੀ ਚਰਚਾ ਕੀਤੀ ਗਈ।
