ਜ


ਲੰਧਰ, 29 ਸਤੰਬਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 30 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਰੈਲੀ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਆਗਮਨ ਪੰਜਾਬ ਲਈ ਨਵੀਂ ਆਸ, ਨਵੇਂ ਭਰੋਸੇ ਅਤੇ ਨਵੇਂ ਸੰਕਲਪ ਦਾ ਪ੍ਰਤੀਕ ਬਣੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਸਭਾ ਨਹੀਂ, ਸਗੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਮਜ਼ਬੂਤ ਬਣਾਉਣ ਲਈ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਦਾ ਮੌਕਾ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂਆਂ-ਪੀਰਾਂ, ਸੂਰਬੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਉਪਰ ਨਸ਼ੇ ਦਾ ਵੱਡਾ ਕਲੰਕ ਲੱਗ ਗਿਆ ਹੈ। ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾਉਣਾ, ਨਸ਼ੇ ਦੇ ਨੈੱਟਵਰਕ ਨੂੰ ਤੋੜਨਾ ਅਤੇ ਪੰਜਾਬ ਦੇ ਹਰ ਪਰਿਵਾਰ ਵਿੱਚ ਸੁਰੱਖਿਆ ਅਤੇ ਖੁਸ਼ਹਾਲੀ ਦਾ ਭਰੋਸਾ ਪੈਦਾ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਸ਼ੇ ਨੂੰ ਰੋਕਣ ਵਿੱਚ ਫੇਲ ਰਹੀ ਹੈ। ਆਪ ਸਰਕਾਰ ਦੇ ਰਾਜ ਦੌਰਾਨ ਚਿੱਟੇ ਦਾ ਨਸ਼ਾ ਘਰ ਘਰ ਤੱਕ ਹੋਣ ਡਿਲੀਵਰੀ ਹੋਣ ਲੱਗਿਆ ਹੈ। ਘਰਾਂ ਦੇ ਘਰ ਇਸ ਭਿਆਨਕ ਕੋਹੜ ਨੇ ਆਪਣੀ ਲਪੇਟ ਵਿੱਚ ਲੈ ਲਏ ਹਨ। ਜਿਸ ਕਰਕੇ ਇਸ ਨਸ਼ੇ ਦੀ ਸਮੱਸਿਆ ਦਾ ਹੱਲ ਸਿਫ਼ਰ ਤੇ ਭਾਰਤੀ ਜਨਤਾ ਪਾਰਟੀ ਹੀ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕ ਸਾਂਝੇ ਸੰਕਲਪ ਨਾਲ ਜੋੜਿਆ ਹੈ। ਲਗਭਗ 4,000 ਕਿਲੋਮੀਟਰ ਦੇ ਇਸ ਸਫ਼ਰ ਦੌਰਾਨ ਪਿੰਡ-ਪਿੰਡ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਨਸ਼ਿਆਂ ਦੇ ਖ਼ਿਲਾਫ਼ ਜਨ ਜਾਗਰੂਕਤਾ ਅਤੇ ਸਾਂਝੀ ਲੜਾਈ ਦਾ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਮਿਤ ਸ਼ਾਹ ਦਾ ਪੰਜਾਬ ਆਉਣਾ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਵਾਲਾ ਹੈ। ਕੇਂਦਰੀ ਗ੍ਰਹਿ ਮੰਤਰੀ ਵਜੋਂ ਨਸ਼ਿਆਂ ਵਿਰੁੱਧ ਕਾਰਵਾਈ ਨਾਲ ਜੁੜੇ ਮੁੱਦਿਆਂ ’ਤੇ ਕੇਂਦਰ ਸਰਕਾਰ ਦੀ ਪਹੁੰਚ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਰੱਖਣਗੇ।ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ “ਨਸ਼ਾ ਮੁਕਤ ਪੰਜਾਬ ਯਾਤਰਾ” ਨੇ ਪੰਜਾਬ ਦੇ ਲੋਕਾਂ ਵਿੱਚ ਇੱਕ ਨਵੀਂ ਉਮੀਦ ਜਗਾਈ ਹੈ ਅਤੇ ਜਲੰਧਰ ਦੀ ਮਹਾਸਭਾ ਉਸ ਉਮੀਦ ਨੂੰ ਇੱਕ ਮਜ਼ਬੂਤ ਸੰਕਲਪ ਵਿੱਚ ਬਦਲਣ ਦਾ ਮੌਕਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਇਸ ਮਹਾਸਭਾ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪੰਜਾਬ ਦੀ ਜਵਾਨੀ ਦੇ ਸੁਰੱਖਿਅਤ ਭਵਿੱਖ ਲਈ ਸਾਂਝੀ ਆਵਾਜ਼ ਬੁਲੰਦ ਕਰਨ ਦਾ ਸਮਾਂ ਹੈ।
