


ਜਲੰਧਰ ਕੈਂਟ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਕੈਂਟ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।ਇਸ ਮੁਹਿੰਮ ਤਹਿਤ ਹਲਕਾ ਇੰਚਾਰਜ ਸ੍ਰੀਮਤੀ ਰਾਜਵਿੰਦਰ ਥਿਆੜਾ ਜੀ ਨੇ ਜਮਸ਼ੇਰ, ਕਾਦੀਆਵਾਲੀ, ਮਿੱਠਾਪੁਰ ਅਤੇ ਗੜ੍ਹਾ ਵਿਖੇ ਸਕੂਲਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀ ਭਿਆਨਕ ਬੁਰਾਈ ਤੋਂ ਦੂਰ ਰਹਿਣ ਅਤੇ ਆਪਣੇ ਜੀਵਨ ਨੂੰ ਸਿੱਖਿਆ, ਖੇਡਾਂ ਅਤੇ ਚੰਗੇ ਕੰਮਾਂ ਵੱਲ ਸਮਰਪਿਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ, ਸਮਾਜ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸਰਪੰਚ ਸੰਦੀਪ ਕੁਮਾਰ ਵਾਸੁਦੇਵ, ਕੌਂਸਲਰ ਮਿੰਟੂ ਜੁਨੇਜਾ, ਸਰਪੰਚ ਗੁਰਿੰਦਰ ਸ਼ੇਰਗਿੱਲ ਅਤੇ ਸਰਪੰਚ ਬਲਜੀਤ ਸਆਂਣ ਵੀ ਹਾਜ਼ਰ ਸਨ। 
