


ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਗ੍ਰਾਮ ਪੰਚਾਇਤ ਪਿੰਡ ਰਾਓਵਾਲੀ ਬਲਾਕ ਆਦਮਪੁਰ ਜ਼ਿਲਾ ਜਲੰਧਰ ਦੇ ਪਿੰਡ ਵਾਸੀਆਂ ਅਤੇ ਪੰਚਾਇਤ ਦੇ ਨੁਮਾਇੰਦਿਆਂ ਵੱਲੋਂ ਪਿੰਡ ਵਿੱਚ ਪਟਾਕਿਆਂ ਦੀ ਮਾਰਕੀਟ ਨਾ ਲਗਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਮੰਗ ਪੱਤਰ ਸੌਂਪਿਆ ਗਿਆ। ਸਰਪੰਚ ਜਸਵੀਰ ਸਿੰਘ ਇਸ ਮੰਗ ਪੱਤਰ ਰਾਹੀਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਕਿ ਪਿੰਡ ਦੀ ਆਬਾਦੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਦੇ ਅੰਦਰ ਪਟਾਕਿਆਂ ਦੀ ਮਾਰਕੀਟ ਲਗਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਪਿੰਡ ਵਾਸੀਆਂ ਵੱਲੋਂ ਦਿੱਤੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ ਕਿ ਪਟਾਕਿਆਂ ਦੀ ਵਿਕਰੀ ਦੌਰਾਨ ਅੱਗ ਲੱਗਣ ਅਤੇ ਹੋਰ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਪਿੰਡ ਦੀ ਆਬਾਦੀ ਦੇ ਨੇੜੇ ਪਟਾਕਿਆਂ ਦੀ ਮਾਰਕੀਟ ਲੱਗਣ ਨਾਲ ਲੋਕਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਹੋ ਸਕਦੀ ਹੈ। ਇਸ ਲਈ ਪ੍ਰਸ਼ਾਸਨ ਨੂੰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਢੁੱਕਵੇਂ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ। ਮੰਗ ਪੱਤਰ ਵਿੱਚ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਪਿੰਡ ਦੀਆਂ ਸਥਿਤੀਆਂ ਦਾ ਜਾਇਜ਼ਾ ਲੈ ਕੇ ਪਟਾਕਿਆਂ ਦੀ ਮਾਰਕੀਟ ਸਬੰਧੀ ਕੋਈ ਵੀ ਫ਼ੈਸਲਾ ਲੋਕਾਂ ਦੀ ਸੁਰੱਖਿਆ ਅਤੇ ਜਨਤਕ ਹਿੱਤ ਨੂੰ ਮੁੱਖ ਰੱਖ ਕੇ ਲਿਆ ਜਾਵੇ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।ਪਿੰਡ ਵਾਸੀਆਂ ਨੇ ਕਿਹਾ ਕਿ ਆਬਾਦੀ ਵਾਲੇ ਇਲਾਕੇ ਵਿੱਚ ਪਟਾਕਾ ਮਾਰਕੀਟ ਲੱਗਣ ਨਾਲ ਅੱਗ ਲੱਗਣ ਅਤੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਨੇੜੇ ਪੈਟਰੋਲ ਪੰਪ ਹੋਣ ਕਾਰਨ ਪਿੰਡ ਵਾਸੀਆਂ ਨੇ ਡੀਸੀ ਤੋਂ ਲਗਾਈ ਰੋਕ ਲਗਾਉਣ ਲਈ ਕਿਹਾ Iਉਨ੍ਹਾਂ ਪ੍ਰਸ਼ਾਸਨ ਤੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਵਿੱਚ ਪਟਾਕਾ ਮਾਰਕੀਟ ਲਗਾਉਣ ਦੀ ਇਜਾਜ਼ਤ ਨਾ ਦੇਣ ਦੀ ਅਪੀਲ ਕੀਤੀ।
