








ਸ੍ਰੀ ਅੰਮ੍ਰਿਤਸਰ ਸਾਹਿਬ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਗੁਰਬਾਣੀ ਕੀਰਤਨ ਮਰਿਆਦਾ ਨਾਲ ਸਬੰਧਤ ਮਾਮਲੇ ਵਿੱਚ ਦੋ ਰਾਗੀਆਂ ਖ਼ਿਲਾਫ਼ ਅਹਿਮ ਹੁਕਮ ਜਾਰੀ ਕੀਤੇ ਗਏ ਹਨ। 11 ਨਵੰਬਰ 2026 ਨੂੰ ਜਾਰੀ ਪੱਤਰ ਅਨੁਸਾਰ ਭਾਈ ਜਗਜੀਤ ਸਿੰਘ (ਬਬੀਹਾ) ਅਤੇ ਭਾਈ ਕੁਲਵਿੰਦਰ ਸਿੰਘ ਖਰੜ ਨੂੰ ਇੱਕ ਮਹੀਨੇ ਤੱਕ ਗੁਰਮਤਿ ਸੰਗੀਤ ਦੀ ਸਿਖਲਾਈ ਲੈਣ ਅਤੇ ਧਾਰਮਿਕ ਮਰਿਆਦਾ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਪੱਤਰ ਵਿੱਚ ਕਿਹਾ ਗਿਆ ਹੈ ਕਿ ਗੁਰਬਾਣੀ ਕੀਰਤਨ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ ਅਤੇ ਕੀਰਤਨ ਕਰਨ ਵਾਲੇ ਵਿਅਕਤੀ ਲਈ ਗੁਰਬਾਣੀ ਦੀ ਸ਼ਰਧਾ, ਸਿੱਖ ਰਹਿਤ ਮਰਿਆਦਾ ਅਤੇ ਗੁਰਮਤਿ ਸੰਗੀਤ ਦੀ ਸਹੀ ਜਾਣਕਾਰੀ ਹੋਣੀ ਜ਼ਰੂਰੀ ਹੈ।ਜਾਰੀ ਹੁਕਮਾਂ ਅਨੁਸਾਰ ਦੋਵਾਂ ਰਾਗੀਆਂ ਨੂੰ ਇੱਕ ਮਹੀਨੇ ਲਈ ਸਬੰਧਤ ਧਾਰਮਿਕ ਸੰਸਥਾਵਾਂ ਵਿੱਚ ਗੁਰਮਤਿ ਸੰਗੀਤ ਦੀ ਸਿਖਲਾਈ ਲੈਣ, ਮਰਿਆਦਾ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਲੰਗਰ ਹਾਲ ਵਿੱਚ ਸਵੇਰੇ-ਸ਼ਾਮ ਸੇਵਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ 13 ਨਵੰਬਰ 2026 ਤੋਂ 12 ਦਸੰਬਰ 2026 ਤੱਕ ਸੰਗਤ ਵਿੱਚ ਕੀਰਤਨ ਕਰਨ ’ਤੇ ਰੋਕ ਲਗਾਈ ਗਈ ਹੈ। ਇੱਕ ਮਹੀਨੇ ਦੀ ਸਿਖਲਾਈ ਪੂਰੀ ਕਰਨ ਉਪਰੰਤ ਦੋਵਾਂ ਨੂੰ ਸਬੰਧਤ ਸੰਸਥਾਵਾਂ ਤੋਂ ਸਰਟੀਫਿਕੇਟ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ’ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। 
