








ਜਲੰਧਰ 11 ਨਵੰਬਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕੁਰਾਸ਼ ਮੁਕਾਬਲੇ ਅੰਡਰ-14, ਅੰਡਰ-17 ਅਤੇ ਅੰਡਰ-19 ਸਾਲ ਵਰਗ ਦੇ ਲੜਕਿਆਂ ਲਈ 10 ਨਵੰਬਰ ਤੋਂ 13 ਨਵੰਬਰ ਤੱਕ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ, ਜਲੰਧਰ ਵਿਖੇ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਨਵੀਨਰ ਪ੍ਰਿੰਸੀਪਲ ਯੋਗੇਸ਼ ਕੁਮਾਰ ਅਤੇ ਸਹਾਇਕ ਕਨਵੀਨਰ ਸੁਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਅਤੇ ਅੰਤਰਰਾਸ਼ਟਰੀ ਜੂਡੋ ਰੈਫਰੀ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਦੇ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਨੀਤਿਨ ਕੋਹਲੀ ਹਲਕਾ ਇੰਚਾਰਜ ਜਲੰਧਰ ਸੈਂਟਰਲ ਅਤੇ ਕੌਂਸਲਰ ਹਰਜਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਸਟੇਟ ਐਵਾਰਡੀ ਸੁਰਿੰਦਰ ਕੁਮਾਰ ਵੱਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਮੁੱਖ ਮਹਿਮਾਨ ਮੋਹਿੰਦਰ ਭਗਤ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਆਦਤਾਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਨਿਤਿਨ ਕੋਹਲੀ ਹਲਕਾ ਇੰਚਾਰਜ ਜਲੰਧਰ ਨੇ ਖਿਡਾਰੀਆਂ, ਕੋਚਾਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਚੰਗੇ ਦਿਮਾਗ ਲਈ ਚੰਗੀ ਸਿਹਤ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਖੇਡਾਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਦਾ ਸਭ ਤੋਂ ਵਧੀਆ ਸਾਧਨ ਹਨ। ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਮਿਹਨਤ, ਇਮਾਨਦਾਰੀ, ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ ਅਤੇ ਜਿੱਤਣ ਦਾ ਜਜ਼ਬਾ ਪੈਦਾ ਕਰਦੀਆਂ ਹਨ। ਖੇਡਾਂ ਨਾਲ ਜੁੜੇ ਬੱਚੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰਨ ਦੀ ਸਮਰੱਥਾ ਰੱਖਦੇ ਹਨ। ਇਸ ਲਈ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦੇ ਹਰ ਵਰਗ ਨੂੰ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਲਈ ਬਜਟ ਰੱਖਣਾ ਅਤੇ ਖੇਡ ਸਹੂਲਤਾਂ ਦਾ ਵਿਸਥਾਰ ਕਰਨਾ ਸੂਬੇ ਦੇ ਖੇਡ ਭਵਿੱਖ ਲਈ ਮਹੱਤਵਪੂਰਨ ਕਦਮ ਹਨ। ਉਨ੍ਹਾਂ ਪੰਜਾਬ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲੇ ਕਰਵਾਉਣ ਦੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਖੇਡਾਂ ਦੇ ਸਫ਼ਲ ਆਯੋਜਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ, ਪ੍ਰਿੰਸੀਪਲ ਯੋਗੇਸ਼ ਕੁਮਾਰ, ਅਮਨਦੀਪ ਕੌਡਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਸੁਰਿੰਦਰ ਕੁਮਾਰ ਅੰਤਰਰਾਸ਼ਟਰੀ ਰੈਫਰੀ ਅਤੇ ਸਮੂਹ ਪ੍ਰਬੰਧਕੀ ਟੀਮ ਦੀ ਸ਼ਲਾਘਾ ਕੀਤੀ ਗਈ। ਇਸ ਦੇ ਨਾਲ ਹੀ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਅਤੇ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਗਈ। ਰਾਜ ਪੱਧਰੀ ਖੇਡਾਂ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਨ੍ਹਾਂ ਮੁਕਾਬਲਿਆਂ ਵਿੱਚ ਰੈਫਰੀ ਦੀ ਭੂਮਿਕਾ ਸੁਰਜੀਤ ਵਾਲੀਆ ਪਟਿਆਲਾ, ਰਜਨੀ ਠਾਕੁਰ, ਦੀਪਿਕਾ, ਰਾਕੇਸ਼ ਕੁਮਾਰ, ਪਵਨ ਕੁਮਾਰ, ਸੰਦੀਪ, ਨਰੇਸ਼ ਕੁਮਾਰ, ਆਸ਼ਾ ਰਾਣੀ, ਪਵਨ, ਨਿਸ਼ਾ ਰਾਣੀ, ਸੁਲਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਵੱਲੋਂ ਬਾਖੂਬੀ ਨਿਭਾਈ ਜਾ ਰਹੀ ਹੈ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਕੋਚ ਸਾਹਿਬਾਨ, ਮੈਨੇਜਰ ਸਾਹਿਬਾਨ ਅਤੇ ਹੋਰ ਖੇਡ ਪ੍ਰੇਮੀ ਵੀ ਹਾਜ਼ਰ ਸਨ।
ਅੱਜ ਦੇ ਹੋਏ ਮੁਕਾਬਲਿਆਂ ਦੇ ਨਤੀਜੇ
ਅੰਡਰ-14 ਸਾਲ ਲੜਕੇ
-25 ਕਿਲੋ ਭਾਰ ਵਰਗ
1. ਪਹਿਲਾ ਸਥਾਨ – ਅਭੈ ਆਰਿਆ (ਜਲੰਧਰ)
2. ਦੂਸਰਾ ਸਥਾਨ – ਹਿਮਾਂਸ਼ੂ (ਪਟਿਆਲਾ)
3. ਤੀਸਰਾ ਸਥਾਨ – ਅਦਿੱਤਿਆ ਮਿਸ਼ਰਾ (ਅੰਮ੍ਰਿਤਸਰ) ਅਤੇ ਨਵਦੀਪ ਸਿੰਘ (ਮਾਨਸਾ)
-30 ਕਿਲੋ ਭਾਰ ਵਰਗ
1. ਪਹਿਲਾ ਸਥਾਨ – ਸੂਰਜ (ਜਲੰਧਰ)
2. ਦੂਸਰਾ ਸਥਾਨ – ਗੁਰਲਾਲ ਸਿੰਘ (ਅੰਮ੍ਰਿਤਸਰ)
3. ਤੀਸਰਾ ਸਥਾਨ – ਕੈਵਿਸ਼ (ਪਟਿਆਲਾ) ਅਤੇ ਹਰਪ੍ਰੀਤ ਸਿੰਘ (ਫਿਰੋਜ਼ਪੁਰ)
MUNISH TOKHI