ਕਰਤਾਰਪੁਰ ਪੰਜਾਬ ਦੈਨਿਕ ਨਿਊਜ਼( ਲਵਦੀਪ ਬੈਂਸ) ਨੈਸ਼ਨਲ ਪ੍ਰੋਗਰਾਮ ਫਾਰ ਪ੍ਰਵੈੱਨਸ਼ਨ ਐਂਡ ਕੰਟਰੋਲ ਆਫ਼ ਕੈਂਸਰ ਡਾਇਬਟੀਜ਼ ਐਂਡ ਕਾਰਡਿਓ ਵੈਸਕੂਲਰ ਐਂਡ ਸਟ੍ਰੋਕ ਤਹਿਤ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੀ.ਐਚ.ਸੀ. ਕਰਤਾਰਪੁਰ ਤੋਂ ਸੀਨੀਅਰ ਮੈਡੀਕਲ ਅਫਸਰ ਡਾ. ਕੁਲਦੀਪ ਸਿੰਘ ਵੱਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਜਾਗਰੂਕਤਾ ਵੈਨ ਲੋਕਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਤੋਂ ਬਚਾਓ ਪ੍ਰਤੀ ਜਾਗਰੂਕ ਕਰੇਗੀ। ਇਸ ਮੌਕੇ ਡਾ. ਸੁਰਜੀਤ ਸਿੰਘ, ਬੀ.ਈ.ਈ. ਰਾਕੇਸ਼ ਸਿੰਘ ਅਤੇ ਰੇਡੀਓਗ੍ਰਾਫਰ ਰਾਜਕੁਮਾਰ, ਅਪਥਲਮਿਕ ਅਫ਼ਸਰ ਰਵੀ ਸ਼ਰਮਾ, ਸਟਾਫ ਨਰਸ ਜਗਜੀਤ ਕੋਰ ਤੇ ਸਾਰਿਤਾ ਜੋਸ਼ੀ ਅਤੇ ਸਿਹਤ ਵਰਕਰ ਬਲਜੀਤ ਸਿੰਘ ਵੀ ਮੌਜੂਦ ਸਨ।
ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਕੈਂਸਰ, ਬਲੱਡ ਪ੍ਰੈਸ਼ਰ, ਸੂਗਰ, ਦਿਲ ਦੀਆਂ ਬਿਮਾਰੀਆਂ, ਕਾਰਡਿਓ ਵੈਸਕੂਲਰ ਅਤੇ ਸਟ੍ਰੋਕ ਆਦਿ ਬਿਮਾਰੀਆਂ ਗੈਰ-ਸੰਚਾਰੀ ਰੋਗਾਂ ਵਿੱਚ ਆਉਂਦਿਆਂ ਹਨ। ਇਸ ਲਈ ਜੇ ਕੋਈ ਵੀ ਵਿਅਕਤੀ ਰੋਜਾਨਾ ਘੱਟੋ-ਘੱਟ 30 ਮਿੰਟ ਕਸਰਤ ਕਰੇ ਅਤੇ ਪੋਸ਼ਟਿਕ ਭੋਜਨ ਦਾ ਸੇਵਨ ਕਰੇ ਤਾਂ ਇਨ੍ਹਾਂ ਬਿਮਾਰੀਆਂ ਦੇ ਹੋਣ ਦਾ ਖਦਸ਼ਾ ਘੱਟ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬੀੜੀ, ਸਿਗਰੇਟ ਅਤੇ ਸ਼ਰਾਬ ਆਦਿ ਦੇ ਸੇਵਨ ਕਰਨ ਤੋਂ ਪਰਹੇਜ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਸਮੇਂ-ਸਮੇਂ ‘ਤੇ ਆਪਣੀ ਡਾਕਟਰੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ।




