ਜਲੰਧਰ ਪੰਜਾਬ ਦੈਨਿਕ ਨਿਊਜ਼ (ਲਵਦੀਪ ਬੈਂਸ ) ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਓਮ ਪ੍ਰਕਾਸ਼ ਗੋਜਰਾ ਵਲੋਂ ਸੋਮਵਾਰ ਨੂੰ ਦੇਰ ਸ਼ਾਮ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਸਿਵਲ ਹਸਪਤਾਲ ਜਲੰਧਰ ਵਿਖੇ ਕੋਰੋਨਾ ਦੇ ਮੱਦੇਨਜਰ ਲਗਾਏ ਗਏ ਪੀ.ਐਸ.ਏ. (ਆਕਸੀਜਨ) ਪਲਾਂਟ ਦਾ ਜਾਇਜਾ ਲਿਆ ਗਿਆ। ਇਸਦੇ ਨਾਲ ਹੀ ਉਨ੍ਹਾਂ ਵਲੋਂ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਨਾਲ ਜਿਲ੍ਹੇ ਵਿੱਚ ਕੋਰੋਨਾ ਨੂੰ ਲੈ ਕੇ ਚੱਲ ਰਹੀਆਂ ਗਤੀਵਿਧੀਆਂ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੋਰਾਨ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜਿਲ੍ਹਾ ਸਿਹਤ ਅਫ਼ਸਰ ਡਾ. ਨਰੇਸ਼ ਬਾਠਲਾ, ਜਿਲ੍ਹਾ ਸਹਾਇਕ ਸਿਹਤ ਅਫ਼ਸਰ ਡਾ. ਟੀ.ਪੀ. ਸਿੰਘ ਮੌਜੂਦ ਸਨ।