ਲੁਧਿਆਣਾ (ਪੰਜਾਬ ਦੈਨਿਕ ਨਿਊਜ਼) ਲੁਧਿਆਣਾ ਅਦਾਲਤ ਕੰਪਲੈਕਸ ‘ਚ ਅੱਜ ਦੁਪਹਿਰ ਧਮਾਕਾ ਹੋਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਹ ਧਮਾਕਾ ਅਦਾਲਤ ਕੰਪਲੈਕਸ ਦੀ ਤੀਸਰੀ ਮੰਜ਼ਿਲ ‘ਤੇ ਹੋਇਆ।ਧਮਾਕੇ ‘ਚ 2 ਮੌਤਾਂ ਹਣ ਦੀ ਖਬਰ ਹੈ। ਧਮਾਕਾ ਕਿਵੇਂ ਹੋਇਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ।ਵੀਰਵਾਰ ਦੁਪਹਿਰ ਨੂੰ ਲੁਧਿਆਣਾ ਦੇ ਅਦਾਲਤੀ ਕੰਪਲੈਕਸ ਦੀ ਪੁਰਾਣੀ ਬਿਲਡਿੰਗ ਵਿੱਚ ਇਕ ਜ਼ਬਰਦਸਤ ਧਮਾਕਾ ਹੋਇਆ ਹੈ। ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਪਰ ਕਈ ਲੋਕ ਇਸ ਧਮਾਕੇ ਵਿੱਚ ਜ਼ਖ਼ਮੀ ਹੋਏ ਹਨ। ਇਕ ਚੈਨਲ ਵੱਲੋਂ ਕੀਤੇ ਜਾ ਰਹੇ ਦਾਅਵੇ ਅਨੁਸਾਰ ਘੱਟੋ ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ ਹੈ ਪਰ ਅਜੇ ਇਸ ਤਰ੍ਹਾਂ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਮੁਢਲੀ ਜਾਣਕਾਰੀ ਅਨੁਸਾਰ ਲੁਧਿਆਣਾ ਅਦਾਲਤੀ ਕੰਪਲੈਕਸ ਦੀ ਤੀਜੀ ਮੰਜ਼ਿਲ ਦੇ ‘ਬਾਥਰੂਮ’ ਦੇ ਨੇੜੇ ਇਹ ਧਮਾਕਾ ਹੋਇਆ ਹੈ। ਇਹ ਧਮਾਕਾ 12.30 ਵਜੇ ਤੋਂ 12.45 ਦੇ ਵਿਚਕਾਰ ਹੋਇਆ।
ਇਹ ਧਮਾਕਾ ਜ਼ਬਰਦਸਤ ਦੱਸਿਆ ਜਾ ਰਿਹਾ ਹੈ ਅਤੇ ਧਮਾਕੇ ਤੋਂ ਬਾਅਦ ਅਦਾਲਤੀ ਕੰਪਲੈਕਸ ਵਿੱਚ ਭਗਦੜ ਮਚ ਗਈ। ਧਮਾਕੇ ਨਾਲ ਕੰਪਲੈਕਸ ਦੀ ਇਮਾਰਤ ਨੂੰ ਭਾਰੀ ਨੁਕਸਾਨ ਪੁੱਜਾ ਹੈ ਅਤੇ ਪੁਰਾਣੀ ਇਮਾਰਤ ਹੋਣ ਕਾਰਨ ਇਸ ਨੂੰ ਅਸੁਰੱਖ਼ਿਅਤ ਸਮਝਿਆ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਪੁਲਿਸ ਫ਼ੋਰਸ ਅਦਾਲਤੀ ਕੰਪਲੈਕਸ ਵਿੱਚ ਪਹੁੰਚ ਚੁੱਕੀ ਹੈ ਅਤੇ ਲੋਕਾਂ ਨੂੰ ਬਾਹਰ ਕੱਢ ਕੇ ਅਦਾਲਤੀ ਕੰਪਲੈਕਸ ਖ਼ਾਲੀ ਕਰਵਾਇਆ ਜਾ ਰਿਹਾ ਹੈ।
ਵੱਡੀ ਖ਼ਬਰ – ਲੁਧਿਆਣਾ – ਅਦਾਲਤ ਕੰਪਲੈਕਸ ‘ਚ ਧਮਾਕੇ ਦੌਰਾਨ ਕਈ ਜ਼ਖ਼ਮੀ
Leave a comment
Leave a comment