







ਕਪੂਰਥਲਾ ਪੰਜਾਬ ਦੈਨਿਕ ਨਿਊਜ਼ ( ਰਵਿੰਦਰ ਰਵੀ) ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕੀਤਾ ਗਿਆ- ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨੌਜਵਾਨਾਂ ਨੂੰ ਜਾਗੂਰਕ ਕੀਤਾ। ਅਧਿਆਪਕ, ਮਾਪੇ, ਸਵੈ-ਸੈਵੀ ਸੰਸਥਾਵਾਂ ਤੇ ਹੋਰ ਪੜ੍ਹੇ-ਲਿਖੇ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਸਮਾਜ ਨੂੰ ਨਸ਼ਾ ਮੁਕਤ ਹੋ ਸਕੇ, ਸਮਾਜ ਨੂੰ ਨਸ਼ਾ ਮੁਕਤ ਰੱਖਣ ਲਈ ਰਲ-ਮਿਲ ਕੇ ਹੰਭਲਾ ਮਾਰਨ ਦੀ ਕੋਸ਼ਿਸ਼ ਕਰੀਏ। ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਸਰਕਾਰ ਦਾ ਸਾਥ ਦੇਈਏ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਹੋਰ ਸਮਾਜਿਕ ਬੁਰਾਈਆਂ ਵਿਰੁੱਧ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਹੀ ਸਬੰਧ ਵਿੱਚ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਪੰਜਾਬ ਪੁਲਿਸ ਕਪੂਰਥਲਾ ਦੇ ਆਦੇਸ਼ਾਂ ਅਨੁਸਾਰ ਏ ਐਸ ਆਈ ਗੁਰਬਚਨ ਸਿੰਘ ਇੰਚਾਰਜ ਟਰੈਫਿਕ ਐਜੂਕੇਸਨ ਸੈੱਲ ਕਪੂਰਥਲਾ ਵਲੋਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੋਜਵਾਨਾਂ ਦਾ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ-ਪਾਇਟ) ਕਪੂਰਥਲਾ ਵਿੱਚ ਨਸ਼ਿਆਂ ਨਾਲ ਹੋਣ ਵਾਲੇ ਨੁਕਸਾਨ ਬਾਰੇ ਨੌਜਵਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਦਾ ਸੇਵਨ ਕਰਨਾ ਮੌਤ ਨੂੰ ਗਲੇ ਲਗਾਉਣਾ ਹੈ। ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਜਿੱਥੇ ਜਵਾਨੀ ਬਰਬਾਦ ਹੋ ਜਾਂਦੀ ਹੈ, ਪਰਵਾਰਿਕ ਮੈਂਬਰ ਦਾ ਵੀ ਜਿਉਣਾ ਮੁਸ਼ਕਲ ਹੋ ਜਾਂਦਾ ਹੈ।
ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਨਜਾਇਜ਼ ਸ਼ਰਾਬ ਜਾਂ ਹੋਰ ਮਾਰੂ ਨਸ਼ੇ ਵੇਚਦੇ -ਵੰਡਦੇ ਹਨ ਤਾਂ ਨੇੜੇ ਦੇ ਪੁਲਿਸ ਸਟੇਸ਼ਨ ਤੇ ਸੂਚਨਾ ਦਿੱਤੀ ਜਾਵੇ ਜਾਂ ਟੋਲ ਫ੍ਰੀ ਨੰਬਰ 112 ਅਤੇ 181 ਤੇ ਸੂਚਨਾ ਦਿੱਤੀ ਜਾਵੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕੇ। ਨੌਜਵਾਨਾਂ ਨੂੰ ਨਸ਼ਿਆਂ,ਮਾੜੀ ਸੰਗਤ ਤੋਂ ਦੂਰ ਰੱਖਣ ਲਈ ਉਹਨਾਂ ਨੂੰ ਸਹੀ ਸੇਧ ਦੇਣਾ ਅਧਿਆਪਕਾਂ ਅਤੇ ਮਾਂ ਬਾਪ ਦਾ ਮੁਢਲਾ ਫਰਜ਼ ਹੈ। ਨਸ਼ੀਲੇ ਪਦਾਰਥਾਂ ਦੇ ਸੇਵਨ ਦਾ ਪ੍ਰਭਾਵ ਚੰਗਾ ਨਹੀਂ ਮਾੜਾ ਹੁੰਦਾ ਹੈ। ਨਸ਼ਾ ਵਿਅਕਤੀ ਦੇ ਹੋਸੋ ਹਵਾਸ ਖ਼ਤਮ ਕਰ ਦਿੱਤਾ ਹੈ। ਅਪਣੇ ਘਰ ਪਰਵਾਰ, ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਨਸ਼ੇ ਵਿਰੁੱਧ ਲਾਮਬੱਧ ਹੋ ਕੇ ਆਪਣੇ – ਆਪਣੇ ਇਲਾਕੇ ਵਿਚੋਂ ਨਸ਼ੇ ਦੇ ਖ਼ਾਤਮੇ ਲਈ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ।ਇਹ ਨਸ਼ੇ ਦਾ ਦੈਂਤ ਕਦੇ ਵੀ ਅਗਲੀ ਪੀੜ੍ਹੀ ਨੂੰ ਖੋਰਾ ਨਾ ਸਕੇ । ਨਸ਼ੇ ਦੇ ਕੋਹੜ ਨੂੰ ਜੜੋਂ ਖਤਮ ਕਰਨ ਲਈ ਸਮੂਹਿਕ ਸਮਾਜ ਸੁਧਾਰਕ ਲਹਿਰ ਖੜ੍ਹੀ ਕਰੀਏ। ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸੈਮੀਨਾਰ ਲਗਾ ਕੇ ਵਾਸੀਆਂ ਨੂੰ ਸਮਾਜਿਕ ਬੁਰਾਈਆਂ ਨੂੰ ਜਾਗਰੂਕਤ ਕੀਤਾ ਗਿਆ। ਸੈਮੀਨਾਰ ਵਿੱਚ ਸੜਕੀ ਹਾਦਸਿਆਂ ਨੂੰ ਰੋਕਣ ਲਈ ਟਰੈਫਿਕ ਨਿਯਮਾਂ ਸੰਬੰਧੀ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ ਇਸ ਕੈਂਪ ਦੇ ਇੰਚਾਰਜ ਮਾਸਟਰ ਸ਼ਿਵ ਕੁਮਾਰ, ਮਾਸਟਰ ਹਰਮਿੰਦਰ ਸਿੰਘ, ਸਰਵਣ ਸਿੰਘ ਹਾਜ਼ਰ ਸਨ।










